ਚੰਡੀਗੜ੍ਹ ’ਚ ਪਏ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਚਲ ਰਹੀ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰ ਵੜ ਕੇ ਬੈਠਣ ਲਈ ਮਜਬੂਰ ਕਰ ਦਿੱਤਾ ਹੈ। ਮੀਂਹ ਕਾਰਨ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 17.7 ਅਤੇ ਵੱਧ ਤੋਂ ਵੱਧ ਤਾਪਮਾਨ 23.7 ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ’ਚ 3.1 ਐੱਮ.ਐੱਮ ਬਾਰਿਸ਼ ਦਰਜ ਕੀਤੀ ਗਈ ਹੈ।
ਸਵੇਰ ਤੋਂ ਰੁਕ-ਰੁਕ ਕੇ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਸ ਕਰਕੇ ਕੰਮ ’ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਅਤੇ ਦਿਹਾੜੀਦਾਰ ਘਰ ’ਚ ਹੀ ਬੈਠਣ ਲਈ ਮਜਬੂਰ ਹੋਏ। ਲਗਾਤਾਰ ਪੈ ਰਹੇ ਮੀਂਹ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਦਿਨ ਭਰ ਜਾਮ ਲੱਗਿਆ ਰਿਹਾ ਹੈ। ਮੀਂਹ ਨੇ ਕਿਸਾਨਾਂ ਦੇ ਸਾਹ ਵੀ ਸੁੱਕਣੇ ਪਾ ਦਿੱਤੇ ਹਨ। ਮੀਂਹ ਦਾ ਸਿੱਧਾ ਅਸਰ ਕਣਕ ਦੇ ਝਾੜ ’ਤੇ ਪਵੇਗਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਵਧ ਸਕਦਾ ਹੈ।
INDIA ਚੰਡੀਗੜ੍ਹ ਤੇ ਮੁਹਾਲੀ ’ਚ ਮੀਂਹ ਨੇ ਛਹਿਬਰ ਲਾਈ