ਚੰਡੀਗੜ੍ਹ (ਸਮਾਜ ਵੀਕਲੀ) : ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਰੋਕਥਾਮ ਲਈ ਯੂਟੀ ਪ੍ਰਸ਼ਾਸਨ ਨੇ 7 ਦਿਨਾਂ ਲਈ ਸਖ਼ਤਾਈ ਵਧਾ ਦਿੱਤੀ ਹੈ। ਪ੍ਰਸ਼ਾਸਨ ਨੇ ਪੰਜਾਬ ਦੀ ਤਰਜ਼ ’ਤੇ ਸ਼ਹਿਰ ਵਿਚਲੀ ਗੈਰ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸੇ ਦੌਰਾਨ ਸ਼ਰਾਬ ਕਾਰੋਬਾਰੀ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਨੇ ਪੰਜਾਬ ਦੀ ਤਰਜ਼ ’ਤੇ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ ਸੀ ਜਿਸ ਨੂੰ ਪ੍ਰਸ਼ਾਸਨ ਨੇ ਨਕਾਰ ਦਿੱਤਾ।
ਸ਼ਹਿਰ ਦੇ ਹਸਪਤਾਲਾਂ ਵਿੱਚ ਬੈੱਡਾਂ ਦੇ ਖਾਲ੍ਹੀ ਹੋਣ ਸਬੰਧੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਸੀ ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਸ਼ਹਿਰ ਵਿਚਲੇ ਹਸਪਤਾਲਾਂ ਦੇ ਬੈੱਡਾਂ ਦਾ ਵੇਰਵਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਅਪਲੋਡ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਹਾਈ ਕੋਰਟ ਦੇ ਆਦੇਸ਼ ’ਤੇ ਹਸਪਤਾਲਾਂ ਦੇ ਸਾਰੇ ਬੈੱਡਾਂ ਦੀ ਜਾਣਕਾਰੀ ਪ੍ਰਸ਼ਾਸਨ ਦੀ ਵੈੱਬਸਾਈਟ ਤੋਂ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਆਕਸੀਜਨ ਲਈ ਹੈਲਪ ਡੇੈਸਕ ਸਥਾਪਿਤ ਕੀਤਾ ਹੈ।
ਪ੍ਰਸ਼ਾਸਨ ਵੱਲੋਂ ਦੋ ਮਿੰਨੀ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤੇ ਗਏ ਹਨ। ਇਹ ਸੈਂਟਰ ਸੈਕਟਰ-23 ਬੀ ਵਿੱਚ ਸਥਿਤ ਹਾਲ ਭਵਨ ਅਤੇ ਇੰਡੀਆ ਹੋਲੀਡੇਅ ਹੋਮ ਵਿੱਚ ਬਣਾਇਆ ਗਿਆ ਹੈ ਜਿਸ ਨੂੰ ਅੱਜ ਤੋਂ ਸ਼ੁਰੂ ਕਰ ਦਿੱਤੀ ਹੈ। ਦੋਵਾਂ ਮਿੰਨੀ ਕੋਵਿਡ ਕੇਅਰ ਸੈਂਟਰਾਂ ਵਿੱਚ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly