ਚੰਡੀਗੜ੍ਹ (ਸਮਾਜ ਵੀਕਲੀ) : ਅਗਾਮੀ ਤਿਊਹਾਰੀ ਸੀਜ਼ਨ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਪਟਾਖਿਆਂ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਇਹ ਅਹਿਮ ਫੈਸਲਾ ਆਫ਼ਤ ਪ੍ਰਬੰਧਨ ਐਕਟ ਤਹਿਤ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਪਿਛਲੇ ਦਿਨੀਂ ਪਟਾਖੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਦੇ ਅਮਲ ਨੂੰ ਵੀ ਰੋਕ ਦਿੱਤਾ ਸੀ। ਯੂਟੀ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਪਾਬੰਦੀ ਅਗਲੇ ਹੁਕਮਾਂ ਤਕ ਜਾਰੀ ਰਹੇਗੀ।