ਚੰਡੀਗੜ੍ਹ (ਸਮਾਜ ਵੀਕਲੀ): ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੀ ਦੂਜੀ ਲਹਿਰ ਸ਼ਾਂਤ ਹੋਣ ਤੋਂ ਬਾਅਦ 11 ਅਗਸਤ ਤੋਂ ਸ਼ਹਿਰ ਦੀਆਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਖੁੱਲ੍ਹਣ ਜਾ ਰਹੀਆਂ ਹਨ। ਉੱਚ ਸਿੱਖਿਆ ਸੰਸਥਾਵਾਂ ‘ਚ ਕਾਲਜ, ਕੋਚਿੰਗ ਸੈਂਟਰ ਤੇ ਸਿੱਖਿਆ ਸੰਸਥਾਵਾਂ ਸ਼ਾਮਲ ਰਹਿਣਗੀਆਂ। ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਕਾਰਨ ਲੰਬੇ ਸਮੇਂ ਤੋਂ ਬਾਅਦ ਸਿੱਖਿਆ ਸੰਸਥਾਵਾਂ ਖੁੱਲ੍ਹਣ ਜਾ ਰਹੀਆਂ ਹਨ। ਅਜਿਹੇ ਸਮੇਂ ਸੰਸਥਾਵਾਂ ‘ਚ ਆਉਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਨੇ ਕੋਵਿਡ ਵੈਕਸੀਨ ਦੀ ਘੱਟ ਤੋਂ ਘੱਟ ਇਕ ਡੋਜ਼ ਜ਼ਰੂਰੀ ਤੌਰ ‘ਤੇ ਲੱਗੀ ਹੋਣੀ ਚਾਹੀਦੀ ਹੈ। ਇਹ ਨਿਰਦੇਸ਼ ਬੁੱਧਵਾਰ ਨੂੰ ਸਿੱਖਿਆ ਸਕੱਤਰ ਸਰਪ੍ਰਰੀਤ ਸਿੰਘ ਗਿੱਲ ਵੱਲੋਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਜਾਰੀ ਕੀਤੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly