ਨਵੀਂ ਦਿੱਲੀ, (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਿਫ਼ਤਾਰ ਭਾਣਜੇ ਭੁਪਿੰਦਰ ਉਰਫ ਹਨੀ ਨੇ ਮੰਨਿਆ ਹੈ ਕਿ ਸਰਹੱਦੀ ਸੂਬੇ ਵਿੱਚ ਰੇਤ ਖਣਨ ਨਾਲ ਜੁੜੀਆਂ ਗਤੀਵਿਧੀਆਂ ਅਤੇ ਅਧਿਕਾਰੀਆਂ ਦੀ ਨਿਯੁਕਤੀ ਤੇ ਤਬਾਦਲੇ ਵਿੱਚ ਮਦਦ ਕਰਨ ਬਦਲੇ ਉਸ ਨੂੰ 10 ਕਰੋੜ ਰੁਪਏ ਮਿਲੇ ਸਨ। ਈਡੀ ਨੇ ਸੋਮਵਾਰ ਨੂੰ ਜਾਰੀ ਇਕ ਬਿਆਨ ਵਿੱਚ ਇਹ ਦਾਅਵਾ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਪੰਜਾਬ ਵਿੱਚ ਕਥਿਤ ਗੈਰਕਾਨੂੰਨੀ ਰੇਤ ਖਣਨ ਮਾਮਲੇ ਵਿੱਚ ਹਨੀ ਨੂੰ ਤਿੰਨ ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly