ਛਤੀਸਗੜ੍ਹ ਦੇ ਕਰੋਨਾ ਹਸਪਤਾਲ ’ਚ ਅੱਗ, 4 ਮੌਤਾਂ

ਰਾਏਪੁਰ (ਸਮਾਜ ਵੀਕਲੀ) : ਇਥੋਂ ਦੇ ਨਿੱਜੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿਚ ਅੱਗ ਲੱਗਣ ਨਾਲ 4 ਜਣਿਆਂ ਦੀ ਮੌਤ ਹੋ ਗਈ ਜੋ ਕਰੋਨਾਵਾਇਰਸ ਤੋਂ ਪੀੜਤ ਸਨ। ਕੁਲੈਕਟਰ ਭਾਰਤੀ ਦਾਸਨ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸਾਰੇ ਕਰੋਨਾ ਹਸਪਤਾਲਾਂ ਵਿਚ ਸੁਰੱਖਿਆ ਇੰਤਜ਼ਾਮਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਨਾਲ ਇਕ ਜਦਕਿ ਦਮ ਘੁਟਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਅੱਗ ਸ਼ਾਰਟ ਸਰਕਟ ਨਾਲ ਲੱਗੀ ਦੱਸੀ ਗਈ ਹੈ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਪੀੜਤ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Previous articleਕਰੋਨਾ: ਰਾਹੁਲ ਵੱਲੋਂ ਪੱਛਮੀ ਬੰਗਾਲ ਵਿਚ ਚੋਣ ਰੈਲੀਆਂ ਰੱਦ
Next articleਜੇਈਈ ਮੇਨਜ਼ ਦੀ ਪ੍ਰੀਖਿਆ ਕਰੋਨਾ ਕਾਰਨ ਮੁਲਤਵੀ