ਛੇਵੇਂ ਤਨਖਾਹ ਕਮਿਸ਼ਨ ਸਬੰਧੀ ਈ. ਟੀ. ਯੂ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੀ ਪੁਰਜ਼ੋਰ ਮੰਗ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਐਲੀਮੈਂਟਰੀ ਟੀਚਰਜ਼ ਯੂਨੀਅਨ(ਈ. ਟੀ. ਯੂ ) ਪੰਜਾਬ ਦੀ ਕਪੂਰਥਲਾ ਇਕਾਈ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਪਿੰਦਰ ਥਿੰਦ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੇ ਨੋਟੀਫਿਕੇਸ਼ਨ ਨੂੰ ਜਾਣ ਬੁੱਝ ਕੇ ਲਟਕਾਉਣ ਦੇ ਮਾਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਖਿਆ ਕਿ ਆਪਣੇ ਲਗਭਗ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਛੇਵੇਂ ਤਨਖਾਹ ਕਮਿਸ਼ਨ ਦੀ ਸਬੰਧ ਵਿਚ ਨੋਟੀਫਿਕੇਸ਼ਨ ਨੂੰ ਜਾਰੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ।

ਉਕਤ ਐਲੀਮੈਂਟਰੀ ਟੀਚਰਜ਼ ਯੂਨੀਅਨ ਕਪੂਰਥਲਾ ਦੇ ਅਹੁਦੇਦਾਰਾਂ ਨੇ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੇ ਡੀ. ਏ ਦੀਆਂ ਕਿਸ਼ਤਾਂ ਨੂੰ ਦੱਬ ਕੇ ਰੱਖਣਾ ਅਤੇ ਛੇਵੇਂ ਤਨਖਾਹ ਕਮਿਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਜਾਣਬੁੱਝ ਕੇ ਦੇਰੀ ਕਰਨ ਨੂੰ ਲੈ ਕੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਿੱਚ ਕੈਪਟਨ ਸਰਕਾਰ ਪ੍ਰਤੀ ਭਾਰੀ ਨਰਾਜ਼ਗੀ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ।

ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਪੰਕਜ ਧੀਰ, ਰਜਿੰਦਰ ਸਿੰਘ ਭੌਰ, ਅਜੇ ਗੁਪਤਾ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ ਤਾਸ਼ਪੁਰ, ਗੁਰਦੀਪ ਸਿੰਘ ਵਾਲੀਆ, ਆਦਿ ਨੇ ਸਾਂਝੇਦਾਰ ਅਤੇ ਆਖਿਆ ਕਿ ਕੈਪਟਨ ਸਰਕਾਰ ਜਿੱਥੇ ਮੁਲਾਜ਼ਮਾਂ ਦੇ ਦੀਵੇ ਦੀਆਂ ਰੁਕੀਆਂ ਕਿਸ਼ਤਾਂ ਨੂੰ ਜਾਰੀ ਕਰੇ , ਡੀ ਏ ਦੀਆਂ ਕਿਸ਼ਤਾਂ ਦੇ ਬਕਾਏ ਦੀ ਰਕਮ ਜਾਰੀ ਕਰੇ, ਅਤੇ ਛੇਵੇਂ ਤਨਖਾਹ ਕਮਿਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇ।

Previous articleਪੰਜਾਬ ”ਚ ਹੁਣ ਬਚ ਨਹੀਂ ਸਕਣਗੇ ”ਨਸ਼ਾ ਤਸਕਰ”, ਨਸ਼ਿਆਂ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਵੱਡਾ ਇਨਾਮ
Next articleरेल कोच फैक्ट्री ने 1210 किलोग्राम तरल ऑक्सीजन गुरु नानक मेडिकल कॉलेज और अस्पताल, अमृतसर भिजवाई