ਛੱਤੀਗੜ੍ਹ: ਨਕਸਲੀਆਂ ਨਾਲ ਮੁਕਾਬਲੇ ਵਿੱਚ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਮਿਲਣ ਬਾਅਦ ਸ਼ਹੀਦਾਂ ਦੀ ਗਿਣਤੀ 22 ਤੱਕ ਪੁੱਜੀ

ਰਾਏਪੁਰ (ਸਮਾਜ ਵੀਕਲੀ) : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਅਤੇ ਸੁਕਮਾ ਜ਼ਿਲ੍ਹਿਆਂ ਦੀ ਸਰਹੱਦ ‘ਤੇ ਮੁਕਾਬਲੇ ਵਿਚ 22 ਜਵਾਨਾਂ ਦੀ ਜਾਨ ਚਲੀ ਗਈ। ਸੁਰੱਖਿਆ ਬਲਾਂ ਨੇ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਰਾਜ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਨਕਸਲੀਆਂ ਖ਼ਿਲਾਫ਼ ਅਪਰੇਸ਼ਨ ਵਿੱਚ ਦੋ ਹਜ਼ਾਰ ਦੇ ਕਰੀਬ ਸੁਰੱਖਿਆ ਜਵਾਨ ਸ਼ਾਮਲ ਸਨ ਤੇ ਉਨ੍ਹਾਂ ’ਤੇ 400 ਦੇ ਕਰੀਬ ਨਕਸਲੀਆਂ ਨੇ ਹਮਲਾ ਕਰ ਦਿੱਤਾ।

ਪੁੁਲੀਸ ਮੁਤਾਬਕ ਅੱਜ ਘਟਨਾ ਸਥਾਨ ਤੋਂ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬੀਤੇ ਦਿਨ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣੇ ਦੇ ਪਿੰਡ ਜੋਨਾਗੁੜਾ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ ਤੇ 30 ਜ਼ਖ਼ਮੀ ਹੋ ਗਏ। ਇਸ ਦੌਰਾਨ 18 ਜਵਾਨ ਲਾਪਤਾ ਹੋ ਗਏ। ਇਨ੍ਹਾਂ ਵਿੱਚ 17 ਦੀਆਂ ਲਾਸ਼ਾਂ ਮਿਲ ਗਈਆਂ ਹਨ ਤੇ ਇਕ ਦੀ ਭਾਲ ਜਾਰੀ ਹੈ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਹ ਘਟਨਾ ਮਗਰੋਂ ਅਸਾਮ ਦਾ ਦੌਰਾ ਵਿਚਾਲੇ ਛੱਡ ਕੇ ਦਿੱਲੀ ਪਰਤ ਗਏ। ਸ਼ਾਹ ਨੇ ਐਤਵਾਰ ਨੂੰ ਛੱਤੀਸਗੜ੍ਹ ਵਿੱਚ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਪੈਦਾ ਹੋਏ ਹਾਲਾਤ ਦਾ ਲੈਣ ਲਈ ਰਾਜ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਗੱਲਬਾਤ ਕੀਤੀ। ਉਨ੍ਹਾਂ ਸੀਆਰਪੀਐੱਫ ਦੇ ਡੀਜੀ ਨੂੰ ਹਾਲਾਤ ਦਾ ਜਾਇਜ਼ਾ ਲੈਣ ਲਈ ਛੱਤੀਸਗੜ੍ਹ ਜਾਣ ਲਈ ਕਿਹਾ।

Previous articleਸਿੱਖੀ ਦੀ ਆਨ ਤੇ ਸ਼ਾਨ ‘ ਦਸਤਾਰ ‘
Next article‘Switch Delhi’ receives support from youth: Delhi govt