(ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਜਿਸ ਢੰਗ ਨਾਲ ਕੌਮ ਨੂੰ ਸੁਚੇਤ ਕੀਤਾ ਹੈ, ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦਾ ਡਟ ਕੇ ਸਮਰਥਨ ਕਰਦਾ ਹੈ। ਉਨ੍ਹਾਂ ਆਖਿਆ ਕਿ ਜਥੇਦਾਰ ਵਲੋਂ ਦੁਸ਼ਮਣ ਤਾਕਤਾਂ ਤੋਂ ਸੁਚੇਤ ਹੋਣ ਲਈ ਕਿਹਾ ਗਿਆ ਹੈ, ਜਿਸ ਬਾਰੇ ਭਾਜਪਾ ਆਗੂ ਗਰੇਵਾਲ ਵਲੋਂ ਦਿੱਤਾ ਬਿਆਨ ਮੰਦਭਾਗਾ ਹੈ। ਚੀਮਾ ਨੇ ਕਿਹਾ ਕਿ ਬਤੌਰ ਸਿੱਖ ਸ੍ਰੀ ਗਰੇਵਾਲ ਨੂੰ ਆਪਣੇ ਸ਼ਬਦ ਵਾਪਸ ਲੈਣੇ ਚਾਹੀਦੇ ਹਨ ਅਤੇ ਮੁਆਫ਼ੀ ਮੰਗਣੀ ਚਾਹੀਦੀ ਹੈ।
HOME ਜਥੇਦਾਰ ਤੋਂ ਮੁਆਫ਼ੀ ਮੰਗਣ ਭਾਜਪਾ ਆਗੂ ਗਰੇਵਾਲ: ਅਕਾਲੀ ਦਲ