ਜਦੋਂ ਆਪਣੇ ’ਤੇ ਪਈ ਤਾਂ ‘ਸੁਸਤ’ ਸਾਬ੍ਹ ਹੋ ਗਏ ‘ਚੁਸਤ’

ਫ਼ਰੀਦਕੋਟ– ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਗਵਾਈ ਦੀ ਜ਼ਿਲ੍ਹੇ ਭਰ ਦੇ ਆਵਾਰਾ ਪਸ਼ੂਆਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਛੱਡਣ ਦਾ ਐਲਾਨ ਕੀਤਾ ਸੀ ਅਤੇ ਤੈਅ ਪ੍ਰੋਗਰਾਮ ਮੁਤਾਬਕ ਕਿਸਾਨ ਆਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ ਸ਼ਹਿਰ ਵੱਲ ਨੂੰ ਆ ਰਹੇ ਸਨ ਪਰ ਪੁਲੀਸ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਸ਼ਹਿਰ ਦੇ ਬਾਹਰ ਹੀ ਰੋਕ ਲਿਆ। ਕਿਸਾਨ ਆਗੂ ਸੁਰਜੀਤ ਸਿੰਘ ਅਤੇ ਸਿਮਰਜੀਤ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਨੇ ਬਾਈਪਾਸ ‘ਤੇ ਧਰਨਾ ਲਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਦੋ ਦਰਜਨ ਤੋਂ ਵੱਧ ਗਊਸ਼ਾਲਾਵਾਂ ਹੋਣ ਦੇ ਬਾਵਜੂਦ ਹਜ਼ਾਰਾਂ ਪਸ਼ੂ ਆਵਾਰਾ ਘੁੰਮ ਰਹੇ ਹਨ, ਜੋ ਫ਼ਸਲਾਂ ਦਾ ਵੱਡਾ ਨੁਕਸਾਨ ਕਰ ਰਹੇ ਹਨ। ਕਿਸਾਨਾਂ ਨੂੰ ਆਰਜ਼ੀ ਤੰਬੂ ਲਾ ਕੇ ਖੇਤਾਂ ਵਿੱਚ ਠੰਢੀਆਂ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ। ਆਵਾਰਾ ਪਸ਼ੂ ਜਿੱਥੇ ਫ਼ਸਲਾਂ ਦਾ ਨੁਕਸਾਨ ਕਰ ਰਹੇ ਹਨ ਉੱਥੇ ਵੱਡੇ ਸੜਕ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਈ ਵਾਰ ਪ੍ਰਸ਼ਾਸਨ ਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।

Previous articleਚੋਣ ਕਮਿਸ਼ਨ ਵੱਲੋਂ ਕੇਜਰੀਵਾਲ ਨੂੰ ਕਾਰਨ ਦੱਸੋ ਨੋਟਿਸ
Next articleਸਿਆਸੀ ਚੁਸਤੀ: ਕੈਪਟਨ ਸਰਕਾਰ ਵੱਲੋਂ ਪਾਵਰਕੌਮ ਦਾ ‘ਲੰਗੜਾ’ ਆਡਿਟ