ਜਨਤਾ ਕਰਫਿਊ: ਗਲੀਆਂ ਤੇ ਸੜਕਾਂ ’ਤੇ ਸੁੰਨ ਪਸਰੀ

ਜ਼ਿਲ੍ਹਾ ਬਠਿੰਡਾ ਦੇ ਲੋਕਾਂ ਨੇ ਅੱਜ ਮੁਕੰਮਲ ਬੰਦ ਰੱਖਿਆ ਅਤੇ ਕਿਤੇ ਵੀ ਲੋਕਾਂ ਦੀ ਕੋਈ ਆਵਾਜਾਈ ਵੇਖਣ ਨੂੰ ਨਹੀਂ ਮਿਲੀ ਹੈ। ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਜ਼ਿਲ੍ਹਾ ਵਾਸੀਆਂ ਦੇ ਇਸ ਜਜਬੇ ਨੂੰ ਸਲਾਮ ਕੀਤਾ ਹੈ ਅਤੇ ਅਪੀਲ ਕੀਤੀ ਕਿ ਇਹ ਜਜ਼ਬਾ ਇਸੇ ਤਰ੍ਹਾਂ ਬਣਾਈ ਰੱਖਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਰੀ ਸਥਿਤੀ ਦੀ ਸਮੀਖਿਆ ਤੋਂ ਬਾਅਦ 31 ਮਾਰਚ ਤੱਕ ਘਰ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ, ਉਸ ਨੂੰ ਮੰਨਿਆ ਜਾਵੇ ਅਤੇ ਮਨੁੱਖਤਾ ਨੂੰ ਇਸ ਵੱਡੇ ਖਤਰੇ ਤੋਂ ਬਚਾਉਣ ਵਿਚ ਆਪਣੀ ਭੁਮਿਕਾ ਨਿਭਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਮਾਰਚ ਤੱਕ ਜ਼ਰੂਰੀ ਸੇਵਾਵਾਂ ਤੋਂ ਬਿਨਾਂ ਸਭ ਕੁਝ ਬੰਦ ਰਹੇਗਾ। ਉਨ੍ਹਾਂ ਨੇ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿਚ ਇਸੇ ਤਰਾਂ ਸਹਿਯੋਗ ਬਣਾਈ ਰੱਖਣ ਦੀ ਅਪੀਲ ਕੀਤੀ।

Previous articleਜਨਤਾ ਕਰਫ਼ਿਊ: ਲੋਕਾਂ ਵੱਲੋਂ ਘਰਾਂ ਅੰਦਰ ਹੀ ਰਹਿਣ ਨੂੰ ਤਰਜੀਹ
Next articleਦਰਬਾਰ ਸਾਹਿਬ ਸਮੂਹ ’ਚ ਜਾਰੀ ਰਿਹਾ ਗੁਰਬਾਣੀ ਕੀਰਤਨ ਦਾ ਪ੍ਰਵਾਹ