ਜਬਰੀ ਧਰਮ ਤਬਦੀਲੀ: ਯੂਪੀ ਵਿੱਚ ਪਹਿਲਾ ਕੇਸ ਦਰਜ, ਨੌਜਵਾਨ ਗ੍ਰਿਫ਼ਤਾਰ

ਬਰੇਲੀ (ਯੂਪੀ) (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਵਿਚ ਪੁਲੀਸ ਨੇ ਵਿਆਹ ਲਈ ਧਰਮ ਪਰਿਵਰਤਨ ਕਰਨ ਵਾਸਤੇ ਦਬਾਅ ਪਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਬਰੇਲੀ ਪੁਲੀਸ ਨੇ ਕਿਹਾ, “ਜ਼ਿਲ੍ਹੇ ਦੀ ਬਹੇੜੀ ਪੁਲੀਸ ਨੇ ਬੁੱਧਵਾਰ ਨੂੰ ਰਿਛਾ ਰੇਲਵੇ ਫਾਟਕ ਨੇੜੇ ਓਵੈਸ ਨਾਮ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ। ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਉਥੋਂ ਉਸ ਨੂੰ 14 ਦਿਨ ਦ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਗ੍ਰਿਫ਼ਤਾਰੀ ਇਕ ਮੁਟਿਆਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ ਜਿਸ ਨੇ ਦੋਸ਼ ਲਗਾਇਆ ਸੀ ਕਿ ਨੌਜਵਾਨ ਉਸ ਨੂੰ ਤੰਗ ਕਰਦਾ ਹੈ ਤੇ ਜਬਰੀ ਧਰਮ ਬਦਲਣ ਲਈ ਦਬਾਅ ਪਾ ਰਿਹਾ ਹੈ।

Previous articleਐੱਮਡੀਐੱਚ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਦੇਹਾਂਤ
Next articleਗਰੀਨ ਕਾਰਡ ਦੀ ਉਡੀਕ ਰਹੇ ਭਾਰਤੀਆਂ ਲਈ ਖ਼ੁਸ਼ਖ਼ਬਰੀ: ਅਮਰੀਕੀ ਸੈਨੇਟ ਨੇ ਪਾਸ ਕੀਤਾ ਨਵਾਂ ਬਿੱਲ