ਜਬਰ-ਜਨਾਹ: ਰਾਹੁਲ ਨੇ ਪ੍ਰਧਾਨ ਮੰਤਰੀ ਦੀ ਚੁੱਪੀ ’ਤੇ ਨਿਸ਼ਾਨਾ ਸੇਧਿਆ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ’ਚ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ ’ਤੇ ਸਵਾਲ ਉਠਾਏ ਹਨ। ਹਜ਼ਾਰੀਬਾਗ ਜ਼ਿਲ੍ਹੇ ਦੇ ਬਡਕਾਗਾਓਂ ’ਚ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਜਬਰ-ਜਨਾਹ ਦੀ ਰਾਜਧਾਨੀ ਬਣ ਗਿਆ ਹੈ ਪਰ ਇਨ੍ਹਾਂ ਮਾਮਲਿਆਂ ਪ੍ਰਤੀ ਪ੍ਰਧਾਨ ਮੰਤਰੀ ਨੇ ਚੁੱਪ ਧਾਰੀ ਹੋਈ ਹੈ। ਇਸੇ ਦੌਰਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਦੇ ਸ਼ਾਸਨ ਵਾਲੇ ਰਾਜਾਂ ’ਚ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਪਰ ਕਾਂਗਰਸ ਦੇ ਸੱਤਾ ’ਚ ਵਾਪਸ ਆਉਣ ’ਤੇ ਝਾਰਖੰਡ ’ਚ ਲੋਕਾਂ ਦਾ ਜਲ, ਜੰਗਲ ਅਤੇ ਜ਼ਮੀਨ ਉਨ੍ਹਾਂ ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ-ਆਰਜੇਡੀ ਗੱਠਜੋੜ ਕਿਸਾਨਾਂ ਦਾ ਦੋ ਲੱਖ ਤੱਕ ਦਾ ਕਰਜ਼ਾ ਵੀ ਮੁਆਫ਼ ਕਰੇਗਾ ਅਤੇ ਝਾਰਖੰਡ ਸਰਕਾਰ ਵੱਲੋਂ ਜਬਰੀ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਵੀ ਦੇਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲਾਂ ਦਾ ਵੱਧ ਤੋਂ ਵੱਧ ਸਮਰਥਨ ਮੁੱਲ ਦੇਣ ਦਾ ਵਾਅਦਾ ਵੀ ਕੀਤਾ।

Previous articleਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਕਾਂਗਰਸੀ ਵਰਕਰਾਂ ’ਚ ਰੋਹ
Next articleਵਿਧਾਇਕ ਸ਼ਰਮਾ ਨਾਜਾਇਜ਼ ਖਣਨ ਤੇ ਗੁੰਡਾ ਟੈਕਸ ਖ਼ਿਲਾਫ਼ ਨਿੱਤਰੇ