ਜਲੰਧਰ ਪੁਲਿਸ ਨੇ ਮਾਸਕ ਨਾ ਪਾਉਣ ‘ਤੇ ਹੁਣ ਤੱਕ ਕੱਟੇ 2 ਕਰੋੜ ਦੇ ਚਾਲਾਨ, ਪੜ੍ਹੋ ਪੂਰੀ ਡਿਟੇਲ

ਜਲੰਧਰ ਨਕੋਦਰ (ਹਰਜਿੰਦਰ ਛਾਬੜਾ)  (ਸਮਾਜ ਵੀਕਲੀ) : ਕੋਰੋਨਾ ਨੂੰ ਠੱਲ੍ਹ ਪਾਉਣ ਲਈ ਜਲੰਧਰ ਕਮਿਸ਼ਨੇਟ ਪੁਲਿਸ ਵਲੋਂ ਹੁਣ ਤੱਕ 2 ਕਰੋੜ ਰੁਪਏ ਦੇ ਚਲਾਨ ਕੱਟ ਹਨ। ਇਹ ਚਾਲਾਨ ਇਕੱਲੇ ਮਾਸਕ ਨਾ ਪਾਉਣ ਦੇ ਹੀ ਕੱਟੇ ਗਏ ਹਨ।ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 47 ਵਿਅਕਤੀਆਂ ਨੂੰ 88,000 ਰੁਪਏ ਜੁਰਮਾਨਾ ਲਾਇਆ ਹੈ।

ਥੁੱਕਣ ਵਾਲੇ 454 ਵਿਅਕਤੀਆਂ ਨੂੰ 116600 ਰੁਪਏ ਦਾ ਜੁਰਮਾਨਾ ਕੀਤਾ ਹੈ।ਭੁੱਲਰ ਨੇ ਅੱਗੇ ਕਿਹਾ – 60368 ਟਰੈਫਿਕ ਚਲਾਨ ਕਰਕੇ 2469 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰੇਟ ਵੱਲੋਂ 87 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 177000 ਰੁਪਏ ਤੇ 38 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 20500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ।

ਜਦਕਿ 238 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ਤੇ 488000 ਰੁਪਏ ਦਾ ਜੁਰਮਾਨਾ ਲਾਇਆ ਹੈ। ਉਨ੍ਹਾਂ ਦੱਸਿਆ ਕਿ ਅੱਜ 124 ਟਰੈਫਿਕ ਚਲਾਨ ਕੀਤੇ ਗਏ ਹਨ। ਉਹਨਾਂ ਨੇ ਲੋਕਾਂ ਦੀ ਮਾਸਕ ਪਾਉਣ ਅਤੇ ਹਦਾਇਤਾਂ ਨੂੰ ਮੰਨਣ ਦੀ ਅਪੀਲ ਕੀਤੀ ਹੈ।

Previous articleਕੀ ਕਰਨੇ ਕੁਦਰਤ……
Next articleਗੁਰੂ ਹਰਿਕਿਸ਼ਨ ਪਬਲਿਕ ਸਕੂਲ ‘ਚ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ