ਗ਼ੈਰਕਾਨੂੰਨੀ ਕਲੋਨੀਆਂ ਅਤੇ ਕਬਜ਼ਿਆਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਜਲੰਧਰ ਵਿਕਾਸ ਅਥਾਰਟੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇੜੇ 19 ਗੈਰਕਾਨੂੰਨੀ ਇਮਾਰਤਾਂ ਢਾਹੀਆਂ। ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਜਤਿੰਦਰ ਜ਼ੋਰਵਾਲ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਟੀਮ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੋਟਿਸ ਦੇਣ ਉਪਰੰਤ ਪਿੰਡ ਚਹੇੜੂ ਤੇ ਮਹੇੜੂ ਅਤੇ ਹੋਰ ਥਾਵਾਂ ’ਤੇ ਗ਼ੈਰਕਾਨੂੰਨੀ ਇਮਾਰਤਾਂ ਨੂੰ ਢਾਹਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ।
ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗ਼ੈਰਕਾਨੂੰਨੀ ਇਮਾਰਤਾਂ ਉਸਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਵਿਕਾਸ ਅਥਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਗ਼ੈਰਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਹਿੀਆਂ ਇਮਾਰਤਾਂ ਤੇ ਕਲੋਨੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਵਿਕਾਸ ਅਥਾਰਟੀ ਵਲੋਂ ਪਹਿਲਾਂ ਹੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਰੈਗੂਲੇਟਰੀ ਅਥਾਰਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ਸਬੰਧੀ ਲਿਖਤੀ ਜਾਂ ਟੈਲੀਫੋਨ ’ਤੇ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਸ਼ਿਕਾਇਤ ਸੈੱਲ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੈਗੂਲੇਟਰੀ ਅਥਾਰਟੀ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਸਰਦਾਰ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਵੱਖ-ਵੱਖ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ’ਤੇ ਪਾਏ ਜਾਣ ਵਾਲਿਆਂ ਖਿਲਾਫ਼ ਜਲਦ ਐਫਆਈਆਰ. ਦਰਜ ਕੀਤੀ ਜਾਵੇਗੀ।
INDIA ਜਲੰਧਰ ਵਿਕਾਸ ਅਥਾਰਟੀ ਨੇ 19 ਨਾਜਾਇਜ਼ ਇਮਾਰਤਾਂ ਢਾਹੀਆਂ