ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸ਼੍ਰੀ ਜਸਵਿੰਦਰ ਚੁੰਬਰ ਜਨਰਲ ਸੈਕਟਰੀ ਸ਼੍ਰੀ ਗੁਰੂ ਰਵਿਦਾਸ ਸਭਾ ਕਿਰਮੋਨਾ ਇਟਲੀ ਨੂੰ ਉਸ ਸਮੇਂ ਭਾਰੀ ਸਦਮਾਂ ਲੱਗਾ ਜਦ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਵਿਦਿਆ ਜੀ ਪਿੰਡ ਸਲਾਲਾ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਇਟਲੀ ਦੀਆਂ ਵੱਖ-ਵੱਖ ਸ਼੍ਰੀ ਗੁਰੂ ਰਵਿਦਾਸ ਸਭਾਵਾਂ ਅਤੇ ਬਾਬਾ ਸਾਹਿਬ ਅੰਬੇਡਕਰ ਸੁਸਾਇਟੀਆਂ, ਭਗਵਾਨ ਵਾਲਮਿਕ ਸਭਾਵਾਂ ਨੇ ਸ਼੍ਰੀ ਜਸਵਿੰਦਰ ਚੁੰਬਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਸਬੰਧੀ ਗੱਲਬਾਤ ਕਰਦਿਆਂ ਜਸਵਿੰਦਰ ਚੁੰਬਰ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਜੀ ਉਨ੍ਹਾਂ ਕੋਲ ਇਟਲੀ ਵਿਖੇ ਰਹਿ ਰਹੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੱਸਿਆ ਕਿ ਮਾਤਾ ਪਿਤਾ ਦੀ ਪ੍ਰੇਰਨਾ ਨਾਲ ਹੀ ਉਹ ਸਮਾਜ ਦੀ ਸੇਵਾ ਕਰਦਿਆਂ ਰਹਿਬਰਾਂ ਦੇ ਮਿਸ਼ਨ ਲਈ ਦਿਨ ਰਾਤ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।