ਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜ ਵਿਅਕਤੀਆਂ ਦੀ ਮੌਤ

ਸ਼ਿਮਲਾ/ਮੰਡੀ (ਸਮਾਜ ਵੀਕਲੀ):  ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਦੋ ਜਣਿਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਡੀਜੀਪੀ ਸੰਜੇ ਕੁੰਡੂ ਨੇ ਸ਼ਿਮਲਾ ਵਿੱਚ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੁੱਧਵਾਰ ਨੂੰ ਸੁੰਦਰਨਗਰ ਪੁਲੀਸ ਸਟੇਸ਼ਨ ਵਿੱਚ ਭਾਰਤੀ ਦੰਡ ਵਿਧਾਨ ਦੀ ਧਾਰਾ 304, 308 ਅਤੇ 120ਬੀ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਈਐੱਨਐੱਸ ਧਮਾਕਾ: ਹਾਦਸੇ ਕਰਕੇ ਮੌਤਾਂ ਹੋਣ ਦਾ ਕੇਸ
Next articleਰਾਜਪਾਲ ਨੇ ਬੰਗਾਲ ਦੇ ਮੁੱਖ ਸਕੱਤਰ ਨੂੰ ਜਵਾਬ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ