ਜ਼ਿਮਨੀ ਚੋਣਾਂ: ਡਿਜੀਟਲ ਪ੍ਰਚਾਰ ਕਰਨ ਦੇ ਮੱਧਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਵੱਲੋਂ ਰੋਕ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਗਾ ਦਿੱਤੀ, ਜਿਸ ਵਿੱਚ ਸਿਆਸੀ ਪਾਰਟੀਆਂ ਨੂੰ ਕੋਵਿਡ-19 ਦੇ ਮੱਦੇਨਜ਼ਰ 3 ਨਵੰਬਰ ਤੋਂ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਰੈਲੀਆਂ ਕਰਨ ਦੀ ਥਾਂ ਆਨਲਾਈਨ ਪ੍ਰਚਾਰ ਕਰਨ ਲਈ ਕਿਹਾ ਗਿਆ ਸੀ।

ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਕੋਵਿਡ-19 ਦੇ ਨਿਰਦੇਸ਼ਾਂ ਅਤੇ ਕਾਨੂੰਨ ਦਾ ਧਿਆਨ ਰਖਦਿਆਂ ਸਿਆਸੀ ਰੈਲੀਆਂ ਸਬੰਧੀ ਸਹੀ ਫੈਸਲਾ ਲਿਆ ਜਾਵੇ। ਉੱਚ ਅਦਾਲਤ ਵਿੱਚ ਕਮਿਸ਼ਨ ਅਤੇ ਮੱਧ ਪ੍ਰਦੇਸ਼ ਦੇ ਊਰਜਾ ਮੰਤਰੀ ਪੀਐਸ ਤੋਮਰ ਦੀਆਂ ਅਰਜ਼ੀਆਂ ’ਤੇ ਸੁਣਵਾਈ ਹੋ ਰਹੀ ਸੀ, ਜਿਸ ਵਿੱਚ ਹਾਈ ਕੋਰਟ ਦੇ 20 ਅਕਤੂਬਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ।

Previous articleਕੋਲਾ ਘੁਟਾਲਾ: ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇਅ ਨੂੰ ਤਿੰਨ ਸਾਲ ਦੀ ਕੈਦ
Next articleਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਅਧਿਆਪਕਾਂ ਨੇ ਕੀਤਾ ਵਿਰੋਧ