ਨਵੀਂ ਦਿੱਲੀ (ਸਮਾਜ ਵੀਕਲੀ) : ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਵਿਧਾਨ ਸਭਾ ਅਤੇ ਲੋਕ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਕਰਾਉਣ ਦੀਆਂ ਤਰੀਕਾਂ ਦਾ ਐਲਾਨ ਢੁਕਵੇਂ ਸਮੇਂ ’ਤੇ ਕਰੇਗਾ। ਕੁੱਲ 57 ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ’ਚੋਂ ਇਕ ਲੋਕ ਸਭਾ ਅਤੇ 56 ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਚੋਣ ਕਮਿਸ਼ਨ ਦੇ ਤਰਜਮਾਨ ਨੇ ਕਿਹਾ ਕਿ ਜ਼ਿਮਨੀ ਚੋਣਾਂ ਕਰਾਉਣ ਦਾ ਫ਼ੈਸਲਾ ਕਮਿਸ਼ਨਰ ਵੱਲੋਂ ਅੱਜ ਕੀਤੀ ਗਈ ਚਰਚਾ ਮਗਰੋਂ ਲਿਆ ਗਿਆ ਹੈ। ਉਂਜ ਮੁਲਕ ’ਚ ਕਰੋਨਾਵਾਇਰਸ ਮਹਾਮਾਰੀ ਅਤੇ ਹੜ੍ਹਾਂ ਕਾਰਨ ਅੱਠ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਮੁਲਤਵੀ ਕੀਤਾ ਗਿਆ ਹੈ।