ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਸਾਲ ਦੀ ਸ਼ੁਰੂਆਤ ਗੁਰਬਾਣੀ ਦਾ ਆਸਰਾ ਲੈ ਕੇ ਕੀਤੀ

ਫੋਟੋ ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਸੰਗਤ ਵਿੱਚ ਹਾਜ਼ਰੀ ਭਰਦੇ ਹੋਏ।
ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ) ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ । ਉਨਾਂ ਕੰਪਲੈਕਸ ਵਿਖੇ ਸੰਗਤ ਵਿੱਚ ਬੈਠੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਲ 2020 ਸਾਨੂੰ ਆਪਣੇ ਪਰਿਵਾਰ ਤੇ ਸਿਹਤ ਦੀ ਅਹਿਮੀਅਤ ਸਿਖਾ ਗਿਆ ਹੈ।
ਉਨਾਂ ਕਿਹਾ ਕਿ ਅਸੀਂ ਸਾਰਿਆਂ ਨੇ ਕੋਵਿਡ-19 ਦੇ ਵਿੱਚ ਵੀ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ ਅਤੇ ਮੈਂ ਆਸ ਕਰਦੀ ਹਾਂ ਕੀ ਇਸ ਸਾਲ ਵੀ ਸਾਰੇ ਤਨਦੇਹੀ ਨਾਲ ਆਪਣੀ ਸੇਵਾ ਨਿਭਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਐਸ ਪੀ ਆਂਗਰਾ, ਐਸ.ਡੀ.ਐਮ ਸ੍ਰੀ ਵਰਿੰਦਰਪਾਲ ਬਾਜਵਾ ਅਤੇ ਹੋਰ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Previous articleਐਸ.ਡੀ.ਐਮ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਦੀ ਵੰਡ
Next articleਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ