ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸੈਮੀਨਾਰ

ਫੋਟੋ ਕੈਪਸ਼ਨ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਆਯੋਜਿਤ ਸੈਮੀਨਾਰ ਦੇ ਦ੍ਰਿਸ਼।
ਕਪੂਰਥਲਾ  (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵੱਲੋਂ ਅੰਬੇਡਕਰ ਭਵਨ, ਫਗਵਾੜਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਬੈਂਕਿੰਗ ਦੀ ਕੋਚਿੰਗ ਲੈ ਰਹੇ 36 ਪ੍ਰਾਰਥੀਆਂ ਨੇ ਭਾਗ ਲਿਆ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕਰਨੀ ਹੈ ਬਾਰੇ ਵਿਸਥਾਰ ਪੂਰਵਕ ਦੱਸਿਆ। ਉਹਨਾਂ ਦੱਸਿਆ ਕਿ ਆਮ ਜਾਣਕਾਰੀ ਅਤੇ ਚਲੰਤ ਮਸਲਿਆਂ ਆਦਿ ਵਿਸ਼ਿਆ ਦੀ ਤਿਆਰੀ ਲਈ ਰੋਜ਼ਾਨਾ ਅਖਬਾਰਾਂ ਪੜਨਾ ਜ਼ਰੂਰੀ ਹੈ ਇਸ ਤੋਂ ਇਲਾਵਾ ਉਹਨਾਂ ਨੇ ਇਤਿਹਾਸ, ਜਿਓਗ੍ਰਾਫੀ ਅਤੇ ਇੰਗਲਿਸ਼ ਦੇ ਵਿਸ਼ਿਆਂ ਦੀ ਤਿਆਰੀ ਕਿਵੇਂ ਕਰਨੀ ਹੈ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ।
ਪਲੇਸਮੈਂਟ ਅਫ਼ਸਰ ਸ੍ਰੀ ਅਮਿਤ ਕੁਮਾਰ ਨੇ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਦੁਆਰਾ ਮੁਹੱਈਆ ਕਰਵਾਇਆ ਜਾਂਦੀਆਂ ਸੇਵਾਵਾਂ ਅਤੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਤੇ ਉਹਨਾਂ ਰਜਿਸਟ੍ਰੇਸ਼ਨ ਕਿਵੇਂ ਕਰਨੀ ਹੈ ਬਾਰੇ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਅੰਬੇਡਕਰ ਭਵਨ, ਫਗਵਾੜਾ ਦੇ ਮੈਨੇਜਿੰਗ ਕਮੇਟੀ ਅਤੇ ਕੋਰਸ ਕੋਆਰਡੀਨੇਟਰ ਸ਼੍ਰੀ ਲੁਪਿੰਦਰ ਕੁਮਾਰ ਹਾਜ਼ਰ ਸਨ ਜਿਨਾਂ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਸੈਮੀਨਾਰ ਕਰਵਾਉਣ ਦੀ ਆਸ ਕੀਤੀ ਗਈ।
Previous articleਬੇਦਰਦ ਮੋਦੀ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਤੋਂ ਪਾਸਾ ਵੱਟ ਰਹੀ -ਖਿੰਡਾ , ਬੱਬੂ
Next articleਕਿਸਾਨਾਂ ਵੱਲੋਂ ਟਰੈਕਟਰ ਪਰੇਡ ਮਾਰਚ ਅੱਜ