ਚੰਡੀਗੜ੍ਹ(ਸਮਾਜ ਵੀਕਲੀ): ਅਦਾਕਾਰ ਤੇ ਕਾਰਕੁਨ ਦੀਪ ਸਿੱਧੂ ਜਿਸ ਖ਼ਿਲਾਫ਼ ਲਾਲ ਕਿਲ੍ਹੇ ਵਿੱਚ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਹੈ, ਨੇ ਕਿਹਾ ਹੈ ਕਿ ਉਸ ਨੂੰ ਸੱਚ ਸਾਹਮਣੇ ਲਿਆਉਣ ਲਈ ਕੁੱਝ ਸਮਾਂ ਚਾਹੀਦਾ ਹੈ ਤੇ ਉਸ ਤੋਂ ਬਾਅਦ ਉਹ ਜਾਂਚ ਵਿਚ ਸ਼ਾਮਲ ਹੋਵੇਗਾ। ਜ਼ਿਕਰਯੋਗ ਹੈ ਕਿ 36 ਸਾਲਾ ਸਿੱਧੂ ਉਨ੍ਹਾਂ ਮੁਜ਼ਾਹਰਾਕਾਰੀਆਂ ਵਿਚ ਸ਼ਾਮਲ ਸੀ ਜਿਨ੍ਹਾਂ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਧਾਰਮਿਕ ਝੰਡਾ ਲਹਿਰਾਇਆ ਸੀ ਤੇ ਉਦੋਂ ਤੋਂ ਹੀ ਉਹ ਵਿਵਾਦਾਂ ਵਿਚ ਘਿਰਿਆ ਹੋਇਆ ਹੈ। ਦੀਪ ਨੇ ਜਾਂਚ ਏਜੰਸੀਆਂ ਤੇ ਪੁਲੀਸ ਵਿਭਾਗ ਨੂੰ ਦੱਸਿਆ ਹੈ ਕਿ ਉਹ ਦੋ ਦਿਨਾਂ ਵਿਚ ਜਾਂਚ ਵਿਚ ਸ਼ਾਮਲ ਹੋਵੇਗਾ।
HOME ਜਾਂਚ ’ਚ ਸ਼ਾਮਲ ਹੋਵਾਂਗਾ, ਸੱਚ ਸਾਹਮਣੇ ਲਿਆਉਣ ਲਈ ਸਮਾਂ ਚਾਹੀਦੈ: ਦੀਪ ਸਿੱਧੂ