ਨਵੀਂ ਦਿੱਲੀ (ਸਮਾਜਵੀਕਲੀ): ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਿਹਾ ਕਿ ਜੁਲਾਈ 2017 ਤੋਂ ਜਨਵਰੀ 2020 ਦੌਰਾਨ ਜ਼ੀਰੋ ਟੈਕਸ ਦੇਣਦਾਰੀ ਵਾਲੀਆਂ ਰਜਿਸਟਰਡ ਇਕਾਈਆਂ ਨੂੰ ਵਸਤੂ ਅਤੇ ਸੇਵਾਵਾਂ ਟੈਕਸ (ਜੀਐੱਸਟੀ) ਦੀ ਰਿਟਰਨ ਦੇਰ ਨਾਲ ਦਾਇਰ ਕਰਨ ‘ਤੇ ਜੁਰਮਾਨਾ ਨਹੀਂ ਲਗਾਈ ਜਾਵੇਗੀ।
ਜੀਐੱਸਟੀ ਕੌਂਸਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੀਤਾਰਮਨ ਨੇ ਕਿਹਾ ਕਿ ਜੁਲਾਈ 2017 ਤੋਂ ਜਨਵਰੀ 2020 ਤੱਕ ਮਹੀਨਾਵਾਰ ਵਿਕਰੀ ਰਿਟਰਨ ਦਾਖਲ ਕਰਨ ਵਿੱਚ ਦੇਰੀ ’ਤੇ ਲੱਗਣ ਵਾਲੇ ਟੈਕਸ ਨੂੰ ਵੱਧ ਤੋਂ ਵੱਧ 500 ਰੁਪਏ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੀਐੱਸਟੀ ਕੌਂਸਲ ਨੇ ਕਰੋਨਾਵਾਇਰਸ ਮਹਾਮਾਰੀ ਦੇ ਪ੍ਰਭਾਵ ਬਾਰੇ ਵਿਚਾਰ ਵਟਾਂਦਰੇ ਕੀਤੇ।