ਜੀਕੇ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਆਦੇਸ਼

ਨਵੀਂ ਦਿੱਲੀ (ਸਮਾਜ ਵੀਕਲੀ) : ਇੱਥੋਂ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਖ਼ਿਲਾਫ਼ ਅੱਜ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀਕੇ ਖ਼ਿਲਾਫ਼ 30 ਮਈ 2019 ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਦੇ ਨਾਲ 4 ਦੋਸ਼ ਲਗਾ ਕੇ ਥਾਣਾ ਨਾਰਥ ਐਵੇਨਿਊ ਵਿੱਚ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦਿੱਤੇ ਗਏ ਹਨ।

ਇਸ ਸਬੰਧੀ ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਉਸ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖ਼ਤਮ ਹੋ ਚੁੱਕੀ ਹੈ।। ‘ਜਾਗੋ’ ਦੇ ਪ੍ਰਧਾਨ ਜੀਕੇ ਨੇ ਇਸ ਮਾਮਲੇ ’ਚ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਵੱਲੋਂ ਆਪਣੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ‘ਤੇ ਅੱਜ ਐਫਆਈਆਰ ਦਰਜ ਹੋਣ ਤੱਕ ਲੱਗੇ ਡੇਢ ਸਾਲ ਦੌਰਾਨ ਵੱਖ-ਵੱਖ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਦੀ ਜਾਣਕਾਰੀ ਦਿੱਤੀ। ਜੀਕੇ ਨੇ ਕਿਹਾ ਕਿ ਸ਼ਾਖਾ ਨੇ ਉਸ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈਂ ਪਰ ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ।

ਇਸ ਲਈ ਅਦਾਲਤ ਦੇ ਫ਼ੈਸਲੇ ਉੱਤੇ ਸਵਾਲ ਚੁੱਕਣ ਦੀ ਬਜਾਏ ਵਕੀਲ ਇਸ ਫ਼ੈਸਲੇ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦੇਣਗੇ। ਇਸ ਤੋਂ ਪਹਿਲਾਂ ਅਕਾਲੀ ਆਗੂ ਗੁਰਮੀਤ ਸਿੰਘ ਸ਼ੰਟੀ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਇਕ ਕੇਸ ਸ੍ਰੀ ਜੀਕੇ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਹੁਣ ਸ਼ੰਟੀ ਸਰਨਾ ਧੜੇ ਵਿੱਚ ਚਲੇ ਗਏ ਹਨ।

Previous articleਨਿਤੀਸ਼ ਵੱਲੋਂ ਬਿਹਾਰ ਚੋਣਾਂ ’ਚ ਜਿੱਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
Next articleਅਰਜੁਨ ਰਾਮਪਾਲ ਦੀ ਗਰਲਫ੍ਰੈਂਡ ਐੱਨਸੀਬੀ ਅੱਗੇ ਪੇਸ਼