ਜੀ.ਡੀ.ਗੋਇਨਕਾ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੂਰ ਅਤੇ ਸਕੂਲ ਦੀ ਪ੍ਰਿੰਸੀਪਲ ਕੰਵਲਜੀਤ ਕੌਰ ਦੀ ਦੇਖ-ਰੇਖ ਹੇਠ ਅਧਰਮ ਤੋਂ ਧਰਮ ਵੱਲ, ਅਗਿਆਨ ਤੋਂ ਗਿਆਨ ਵੱਲ ਅਤੇ ਝੂਠ ਤੋਂ ਸੱਚ ਵੱਲ ਜਾਣ ਦੀ ਪ੍ਰੇਰਨਾ ਦਿੰਦਾ ਹੋਇਆ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਭਗਤੀ ਭਾਵਨਾ ਸਹਿਤ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਦੁਰਗਾ ਮਾਤਾ ਦੀ ਵੰਦਨਾ ਗਾ ਕੇ ਕੀਤੀ ਗਈ |

ਇਸ ਸ਼ੁੱਭ ਮੌਕੇ ‘ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਮਹੱਤਤਾ ਤੋਂ ਜਾਣੂ ਵੀ ਕਰਵਾਇਆ ਗਿਆ | ਸੀਨੀਅਰ ਜਮਾਤ ਦੇ ਵਿਦਿਆਰਥੀਆਂ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਰਮਾਇਣ ਨੂੰ ਨਾਟਕੀ ਰੂਪ ਵਿੱਚ ਪੇਸ਼ ਕਰਨ ਦੇ ਨਾਲ-ਨਾਲ ਜੂਨੀਅਰ ਜਮਾਤ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ। ਡਾਂਡੀਆਂ ਨਾਚ ਵੀ ਸਾਰਿਆਂ ਦੀ ਖਿੱਚ ਦਾ ਕੇਂਦਰ ਬਣਿਆ | ਇਸ ਮੌਕੇ ਤੇ ਸਕੂਲ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ ਅਤੇ ਸਕੂਲ ਪ੍ਰਿੰਸੀਪਲ ਕੰਵਲਜੀਤ ਕੌਰ ਜੀ ਨੇ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸੁੱਖ-ਸ਼ਾਂਤੀ ਬਣਾਈ ਰੱਖਣ ਲਈ ਜ਼ਿੰਦਗੀ ਵਿੱਚ ਚੰਗੇ ਆਚਰਨ ਨੂੰ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੱਬ ਦਾ ਕੀ ਪਾਉਣਾ ਬੁਲਿਆਂ
Next articleਗ਼ਜ਼ਲ