ਚੰਡੀਗੜ੍ਹ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਬੀਤੇ ਦਿਨ ਹੋਏ ਹਿੰਸਕ ਹਮਲੇ ਖ਼ਿਲਾਫ਼ ਅੱਜ ਪੰਜਾਬ ਭਰ ਵਿੱਚ ਵਿਦਿਆਰਥੀ ਤੇ ਲੋਕ ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਬਠਿੰਡਾ ਦੀਆਂ ਵਿੱਦਿਅਕ ਸੰਥਥਾਵਾਂ ਤੋਂ ਇਲਾਵਾ ਰੋਪੜ, ਬਠਿੰਡਾ, ਫ਼ਰੀਦਕੋਟ, ਨਵਾਂ ਸ਼ਹਿਰ, ਪਟਿਆਲਾ, ਸੰਗਰੂਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਚ ਪੀਐੱਸਯੂ, ਪੀਐੱਸਯੂ (ਲਲਕਾਰ), ਐੱਸਐੱਫਐੱਸ ਸਮੇਤ ਹੋਰ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਜੇਐੱਨਯੂ ਘਟਨਾ ਦੀ ਨਿੰਦਾ ਕਰਦਿਆਂ ਇਸ ਮਾਮਲੇ ’ਚ ਕਾਰਵਾਈ ਦੀ ਮੰਗ ਕੀਤੀ ਹੈ।