ਭਾਜਪਾ ਦੇ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਏਮਜ਼ ਜਾ ਕੇ ਸੀਨੀਅਰ ਪਾਰਟੀ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤ ਬਾਰੇ ਖ਼ਬਰਸਾਰ ਲਈ। ਸ੍ਰੀ ਜੇਤਲੀ ਪਿਛਲੇ ਦਸ ਦਿਨਾਂ ਤੋਂ ਆਈਸੀਯੂ ਵਿੱਚ ਦਾਖ਼ਲ ਹਨ ਤੇ ਜੀਵਨ ਰੱਖਿਅਕ ਪ੍ਰਣਾਲੀ ਰਾਹੀਂ ਸਾਹ ਲੈ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਦਾ ਹਾਲ-ਚਾਲ ਪੁੱਛਣ ਵਾਲਿਆਂ ਵਿੱਚ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ, ਯੂਪੀ ਦੇ ਰਾਜਪਾਲ ਆਨੰਦੀਬੇਨ ਪਟੇਲ ਤੇ ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ, ਕੇਂਦਰੀ ਮੰਤਰੀ ਮੁੱਖਤਾਰ ਅੱਬਾਸ ਨਕਵੀ, ਥਾਵਰਚੰਦ ਗਹਿਲੋਤ, ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਤੇ ਪਾਰਟੀ ਦੀ ਸੰਸਦ ਮੈਂਬਰ ਮੇਨਕਾ ਗਾਂਧੀ ਵੀ ਸ਼ਾਮਲ ਹਨ। ਜੇਤਲੀ ਨੂੰ ਸਾਹ ਦੀ ਤਕਲੀਫ਼ ਤੇ ਬੇਚੈਨੀ ਕਰਕੇ ਏਮਜ਼ ਲਿਆਂਦਾ ਗਿਆ ਸੀ।
INDIA ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪੁੱਜੇ ਅਡਵਾਨੀ