ਫਰੀਦਕੋਟ- ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੀਤੀ ਦੇਰ ਰਾਤ ਇੱਕ ਹਵਾਲਾਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਹਵਾਲਾਤੀ ਦੀ ਪਛਾਣ ਸਤਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਹਿੰਮਤਪੁਰਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਪਿਛਲੇ ਤਿੰਨ ਮਹੀਨਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਸੀ, ਜਿਸ ਨੇ ਜੇਲ੍ਹ ਵਿੱਚ ਫਾਹਾ ਲੈ ਲਿਆ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਸਤਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਸਤਵਿੰਦਰ ਸਿੰਘ ਨੇ ਢਾਈ ਮਹੀਨੇ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਨਿਆਂਇਕ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।