ਜੰਗਲੀ ਜੀਵ ਵਿਭਾਗ ਵੱਲੋਂ ਮਿੱਠੜਾ ਕਾਲਜ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੰਗਲੀ ਜੀਵ ਵਿਭਾਗ ਪੰਜਾਬ ਸਰਕਾਰ ਵੱਲੋਂ ਦੁਨੀਆਂ ਪੱਧਰ ਤੇ ਮਨਾਏ ਜਾ ਰਹੇ ਜੰਗਲੀ ਜੀਵ ਹਫਤੇ ਦੇ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।

ਸਮਾਗਮ ਵਿੱਚ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਜੰਗਲੀ ਜੀਵ ਵਿਭਾਗ ਕਪੂਰਥਲਾ ਦੇ ਇੰਚਾਰਜ ਬੋਬਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਹਵਾ, ਪਾਣੀ, ਕੁਦਰਤੀ ਜੀਵ ਜੰਤੂਆਂ ਦੀ ਮਨੁੱਖੀ ਜੀਵਨ ਅੰਦਰ ਮਹੱਤਵ ਨੂੰ ਦਰਸਾਉਂਦਿਆਂ ਕੁਦਰਤੀ ਸਾਧਨਾਂ ਨੂੰ ਬਚਾਉਣ ਦੀ ਲੋੜ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਜੈਵਿਕ ਵਿਭਿੰਨਤਾ ਸਬੰਧੀ ਵੱਖ ਵੱਖ ਵਿਸ਼ਿਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਫਿਲੌਰ ਤੋਂ ਵਿਭਾਗ ਦੇ ਐਕਸਟੈਂਸ਼ਨ ਇੰਚਾਰਜ ਫੂਲਾ ਸਿੰਘ ਅਤੇ ਜਸਮੀਤ ਸਿੰਘ ਨੇ ਸਮਾਗਮ ਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਨ ਮੌਕੇ ਵਿਦਿਆਰਥੀਆਂ ਨਾਲ ਸਾਂਝ ਪਾਉਂਦਿਆਂ ਕਿਹਾ ਕਿ ਜਿੱਥੇ ਅਸੀਂ ਕੁਦਰਤ ਪਾਸੋਂ ਬੇਸ਼ਕੀਮਤੀ ਵਸਤਾਂ ਮੁਫ਼ਤ ਵਿੱਚ ਪ੍ਰਾਪਤ ਕਰ ਰਹੇ ਹਾਂ। ਉਥੇ ਸਾਨੂੰ ਕੁਦਰਤ ਦੀ ਸਾਂਭ ਸੰਭਾਲ ਕਰਨ ਵਾਸਤੇ ਵੀ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ !
Next articleਗੀਤ