ਜੰਮੂ ਕਸ਼ਮੀਰ ’ਚ ਅਜੇ ਬਹਾਲ ਨਹੀਂ ਹੋਵੇਗੀ ਇੰਟਰਨੈੱਟ ਸੇਵਾ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ’ਚ ਤੁਰੰਤ ਹੀ 4ਜੀ ਇੰਟਰਨੈੱਟ ਤੇ ਮੋਬਾਈਲ ਸੇਵਾ ਬਹਾਲ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਸ ਸਬੰਧੀ ਗਠਿਤ ਵਿਸ਼ੇਸ਼ ਕਮੇਟੀ ਨੇ ਵਾਦੀ ਦੇ ਹਾਲਾਤ ਨੂੰ ਸੰਵੇਦਨਸ਼ੀਲ ਦੱਸਦਿਆਂ ਇਹ ਫ਼ੈਸਲਾ ਲਿਆ ਹੈ।

ਇਸ ਤੋਂ ਪਹਿਲਾਂ ਇਸ ਹਫ਼ਤੇ ਗ੍ਰਹਿ ਮੰਤਰਾਲੇ ਨੇ ਅਦਾਲਤ ’ਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਵਾਦੀ ਵਿਚਲੇ ਹਾਲਾਤ ਦੀ ਸਮੀਖਿਆ ਤੋਂ ਬਾਅਦ ਹੀ ਜੰਮੂ ਕਸ਼ਮੀਰ ’ਚ ਇੰਟਰਨੈੱਟ ਸੇਵਾ ਬਹਾਲ ਕਰਨ ਬਾਰੇ ਫ਼ੈਸਲਾ ਲਿਆ ਜਾਵੇਗਾ। ਕੇਂਦਰੀ ਮੰਤਰਾਲੇ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਵਿਸ਼ੇਸ਼ ਕਮੇਟੀ ਨੇ ਜੰਮੂ ਕਸ਼ਮੀਰ ਦੇ ਹਾਲਾਤ ਦੀ ਵੱਡੇ ਪੱਧਰ ’ਤੇ ਸਮੀਖਿਆ ਕਰਨ ਤੋਂ ਬਾਅਦ ਫ਼ੈਸਲਾ ਲਿਆ ਹੈ ਕਿ ਇੱਥੇ ਅਜੇ 4ਜੀ ਸਮੇਤ ਕੋਈ ਵੀ ਇੰਟਰਨੈੱਟ ਸੇਵਾ ਬਹਾਲ ਨਹੀਂ ਕੀਤੀ ਜਾ ਸਕਦੀ।

Previous article‘ਸਾਈਬਾਬਾ ਨੂੰ ਜੇਲ੍ਹ ਵਿਚ ਮੈਡੀਕਲ ਸਹਾਇਤਾ ਮਿਲ ਰਹੀ ਹੈ’
Next article8-yr-old boy abducted from UP’s Gonda rescued; 5 held