ਨਵੀਂ ਦਿੱਲੀ (ਸਮਾਜਵੀਕਲੀ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜੰਮੂ-ਕਸ਼ਮੀਰ ਵਿੱਚ ਮੌਜੂਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਨਵੀਂਆਂ ਚੋਣਾਂ ਹੋਣ ਤੱਕ ਮੌਜੂਦਾ ਕਮੇਟੀ ਨੂੰ ਹੀ ਕੰਮ ਕਰਨ ਦਿੱਤਾ ਜਾਵੇ।
ਇੱਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਸ੍ਰੀ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਕੋਲ ਜੰਮੂ ਅਤੇ ਕਸ਼ਮੀਰ ਤੋਂ ਸਿੱਖ ਨੁਮਾਇੰਦਿਆਂ ਨੇ ਪਹੁੰਚ ਕੀਤੀ ਹੈ ਜਿਨ੍ਹਾਂ ਨੇ ਦੱਸਿਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਮਿਆਦ ਪੂਰੀ ਹੋਣ ਦੀ ਆੜ ਵਿੱਚ ਮੌਜੂਦਾ ਗੁਰਦੁਆਰਾ ਕਮੇਟੀ ਨੂੰ ਤੋੜਨਾ ਚਾਹੁੰਦੇ ਹਨ ਜੋ ਕਿ ਸਰਾਸਰ ਗਲਤ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਜੰਮੂ ਕਸ਼ਮੀਰ ਦੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ।