ਸ੍ਰੀਨਗਰ (ਸਮਾਜ ਵੀਕਲੀ): ਜੰਮੂ ਤੇ ਕਸ਼ਮੀਰ ਪ੍ਰਸ਼ਾਸਨ ਨੇ ਸਾਰੇੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਕੀਤੇ ਹੁਕਮਾਂ ਵਿੱਚ ਹਰੇਕ ਸਰਕਾਰੀ ਮੁਲਾਜ਼ਮ, ਜਿਸ ਦੀ ਉਮਰ 48 ਸਾਲ ਦੀ ਹੋ ਚੁੱਕੀ ਹੈ ਜਾਂ ਫਿਰ ਜਿਸ ਨੇ 22 ਸਾਲ ਦੀ ਸੇਵਾ ਮੁਕੰਮਲ ਕਰ ਲਈ ਹੈ, ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੇ ਹੁਕਮ ਕੀਤੇ ਹਨ। ਉਂਜ ਇਸ ਪੂਰੇ ਅਮਲ ਦਾ ਮੁੱਖ ਮੰਤਵ ਅਜਿਹੇ ਮੁਲਾਜ਼ਮਾਂ ਦੀ ਸ਼ਨਾਖਤ ਕਰਨਾ ਹੈ, ਜੋ ਆਪਣੇ ਅਹੁਦੇ ’ਤੇ ਬਣੇ ਰਹਿਣ ਲਈ ਅਨਫਿਟ ਤੇ ਅੱਗੇ ਕੰਮ ਕਰਨ ਤੋਂ ਅਸਮਰੱਥ ਹਨ। ਜੰਮੂ ਤੇ ਕਸ਼ਮੀਰ ਦੇ ਮੁੱਖ ਸਕੱਤਰ ਅਰੁਣ ਕੁਮਾਰ ਮਹਿਤਾ ਨੇ ਇਸ ਸਬੰਧੀ ਸਰਕੁਲਰ ਜਾਰੀ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly