ਨਵੀਂ ਦਿੱਲੀ (ਸਮਾਜ ਵੀਕਲੀ): ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਵਾਨਗੀ ਮਗਰੋਂ ਕਸ਼ਮੀਰੀ, ਡੋਗਰੀ ਤੇ ਹਿੰਦੀ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਬਣ ਗਈਆਂ ਹਨ। ਉਰਦੂ ਤੇ ਅੰਗਰੇਜ਼ੀ ਪਹਿਲਾਂ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਹਨ। ਰਾਸ਼ਟਰਪਤੀ ਨੇ ਅੱਜ ਜੰਮੂ ਤੇ ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020 ’ਤੇ ਰਸਮੀ ਮੋਹਰ ਲਾ ਦਿੱਤੀ। ਜੰਮੂ ਤੇ ਕਸ਼ਮੀਰ ਵਿੱਚ ਵੱਡੀ ਗਿਣਤੀ ਲੋਕ ਪੰਜਾਬੀ ਬੋਲਦੇ ਹਨ, ਪਰ ਇਸ ਦੇ ਬਾਵਜੂਦ ਬਿੱਲ ਵਿੱਚ ਪੰਜਾਬੀ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।
ਗ੍ਰਹਿ ਰਾਜ ਮੰਤਰੀ ਜੀ.ਕਿਸ਼ਨ ਰੈੱਡੀ ਨੇ ਹਾਲਾਂਕਿ ਬਿੱਲ ’ਤੇ ਬਹਿਸ ਦੌਰਾਨ ਦਾਅਵਾ ਕੀਤਾ ਸੀ ਕਿ ਸਰਕਾਰ ਖਿੱਤੇ ਵਿੱਚ ਹੋਰਨਾਂ ਮੁਕਾਮੀ ਭਾਸ਼ਾਵਾਂ ਜਿਵੇਂ ਪੰਜਾਬੀ, ਗੁੱਜਰੀ ਤੇ ਪਹਾੜੀ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕੇਗੀ। ਵਿਰੋਧੀ ਧਿਰਾਂ ਸਮੇਤ ਉਸ ਮੌਕੇ ਐੱਨਡੀਏ ’ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਨੇ ਬਿੱਲ ਵਿੱਚ ਪੰਜਾਬੀ ਨੂੰ ਅਣਗੌਲਿਆਂ ਕੀਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਵਾਨਗੀ ਮਗਰੋਂ ਕਸ਼ਮੀਰੀ, ਡੋਗਰੀ ਤੇ ਹਿੰਦੀ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਬਣ ਗਈਆਂ ਹਨ। ਉਰਦੂ ਤੇ ਅੰਗਰੇਜ਼ੀ ਪਹਿਲਾਂ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਹਨ।
ਰਾਸ਼ਟਰਪਤੀ ਨੇ ਅੱਜ ਜੰਮੂ ਤੇ ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020 ’ਤੇ ਰਸਮੀ ਮੋਹਰ ਲਾ ਦਿੱਤੀ। ਜੰਮੂ ਤੇ ਕਸ਼ਮੀਰ ਵਿੱਚ ਵੱਡੀ ਗਿਣਤੀ ਲੋਕ ਪੰਜਾਬੀ ਬੋਲਦੇ ਹਨ, ਪਰ ਇਸ ਦੇ ਬਾਵਜੂਦ ਬਿੱਲ ਵਿੱਚ ਪੰਜਾਬੀ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ। ਗ੍ਰਹਿ ਰਾਜ ਮੰਤਰੀ ਜੀ.ਕਿਸ਼ਨ ਰੈੱਡੀ ਨੇ ਹਾਲਾਂਕਿ ਬਿੱਲ ’ਤੇ ਬਹਿਸ ਦੌਰਾਨ ਦਾਅਵਾ ਕੀਤਾ ਸੀ ਕਿ ਸਰਕਾਰ ਖਿੱਤੇ ਵਿੱਚ ਹੋਰਨਾਂ ਮੁਕਾਮੀ ਭਾਸ਼ਾਵਾਂ ਜਿਵੇਂ ਪੰਜਾਬੀ, ਗੁੱਜਰੀ ਤੇ ਪਹਾੜੀ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕੇਗੀ। ਵਿਰੋਧੀ ਧਿਰਾਂ ਸਮੇਤ ਉਸ ਮੌਕੇ ਐੱਨਡੀਏ ’ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਨੇ ਬਿੱਲ ਵਿੱਚ ਪੰਜਾਬੀ ਨੂੰ ਅਣਗੌਲਿਆਂ ਕੀਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਜੰਮੂ ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ ’ਤੇ ਮੋਹਰ