ਜੱਸੀ ਖੰਗੂੜਾ ਨੇ ਫੜਿਆ ‘ਆਪ’ ਦਾ ਝਾੜੂ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ‌ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ।

ਉਨ੍ਹਾਂ ਨੂੰ ਦਿੱਲੀ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਉਨ੍ਹਾਂ ਜਿਹੇ ਸੀਨੀਅਰ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਦੱਸਣਾ ਬਣਦਾ ਹੈ ਕਿ ਉਹ 2007 ਵਿੱਚ ਕਾਂਗਰਸ ਟਿਕਟ ’ਤੇ ਵਿਧਾਨ ਸਭਾ ਹਲਕਾ ਕਿਲਾ ਰਾਏਪੁਰ ਤੋਂ ਜਿੱਤੇ ਸਨ।ਸ੍ਰੀ ਖੰਗੂੜਾ ਨੇ‌ ਕਿਹਾ ਕਿ ਪੰਜਾਬ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਉਮੀਦ ਕਰਦਿਆਂ ਕਿਹਾ ਕਿ ਸ੍ਰੀ ਮਾਨ ਪਾਰਦਰਸ਼ੀ ਅਤੇ ਜ਼ਿੰਮੇਵਾਰਾਨਾ ਤਰੀਕੇ ਨਾਲ ਸਰਕਾਰ ਚਲਾਉਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleTaliban threatening to rip out journalists’ tongues
Next articleਹਰਸਿਮਰਤ ਵੱਲੋਂ ਬਾਦਲ ਨੂੰ ਜਿਤਾਉਣ ਦੀ ਅਪੀਲ