ਅਹਿਮਦਾਬਾਦ (ਸਮਾਜ ਵੀਕਲੀ) : ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ‘ਨਵੇਂ ਸੁਫਨੇ ਦਿਖਾ ਰਹੇ ਹਨ ਅਤੇ ਝੂਠ ਬੋਲ ਰਹੇ ਹਨ।’’ ਉਨ੍ਹਾਂ ਆਮ ਆਦਮੀ ਪਾਰਟੀ ’ਤੇ ਭਾਜਪਾ ਕਾਰਕੁਨਾਂ ਨੂੰ ਪੈਸੇ ਦੇ ਜ਼ੋਰ ’ਤੇ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਗੁਜਰਾਤ ਤੇ ਗੁਜਰਾਤੀਆਂ ਨੂੰ ਨਰਮਦਾ ਡੈਮ ਦੇ ਪਾਣੀ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਦਾ ਸਮਰਥਨ ਕਰਨ ਲਈ ਗੁਜਰਾਤ ਵਿੱਚ ਮਹਿਲਾਵਾਂ ਕਦੇ ਵੀ ਕੇਜਰੀਵਾਲ ਨੂੰ ਵੋਟ ਨਹੀਂ ਪਾਉਣਗੀਆਂ।
ਇੱਥੇ ਭਾਜਪਾ ਦੀ ਮਹਿਲਾ ਇਕਾਈ ਦੀਆਂ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਦਾ ਸਨਮਾਨ ਕੀਤਾ ਸੀ ਜਿਨ੍ਹਾਂ ਨੇ ਲੋਕਾਂ ਨੂੰ ਨਰਮਦਾ ਦੇ ਪਾਣੀ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਭਾਜਪਾ ਕਾਰਕੁਨਾਂ ਨੂੰ ਪੈਸੇ ਦੇ ਜ਼ੋਰ ’ਤੇ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਗਾਇਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly