ਝੋਨੇ ਦੀ ਸਿੱਧੀ ਬਿਜਾਈ ਲਈ ਐਲਾਨੀ ਰਾਸ਼ੀ ਸਰਕਾਰ ਤੁਰੰਤ ਜਾਰੀ ਕਰੇ – ਇੰਜ. ਸਵਰਨ ਸਿੰਘ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਲਈ ਉਤਸ਼ਾਹਿਤ ਕਰਨ ਹਿੱਤ ਐਲਾਨੀ ਗਈ 1500 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਤਰੂੰਤ ਜਾਰੀ ਕੀਤੀ ਜਾਵੇ ਤਾਂ ਜੋ ਕਿਸਾਨ ਅਗਲੀ ਫਸਲ ਲਈ ਇਸ ਰਾਸ਼ੀ ਨੂੰ ਵਰਤ ਸਕੇ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਦੇ ਮੈਂਬਰ ਅਤੇ ਸੀਨੀਅਰ ਆਗੂ ਇੰਜ. ਸਵਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਬੜੇ ਜੋਰਾਂ ਸ਼ੋਰਾਂ ਨਾਲ ਪ੍ਰਚਾਰ ਕੀਤਾ ਗਿਆ ਸੀ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਝੋਨੇ ਦੀ ਫਸਲ ਪੱਕ ਕੇ ਹੁਣ ਵੱਢ ਹੋਣ ਲੱਗ ਪਈ ਹੈ ਪਰ ਕਿਸਾਨਾਂ ਨੂੰ ਉਕਤ ਐਲਾਨੀ ਰਾਸ਼ੀ ਅਜੇ ਤੱਕ ਨਹੀਂ ਮਿਲ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਆਪਣੇ ਵਾਅਦੇ ਅਨੁਸਾਰ ਐਲਾਨੀ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਕਿਸਾਨ ਅਗਲੀ ਫਸਲ ਦੀ ਤਿਆਰੀ ਵਰਤੋਂ ਵਿੱਚ ਲਿਆ ਸਕੇ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -95
Next articleਚੰਗੇ ਚੰਗੇ ਕਾਰਜਾਂ ਤੋਂ ਬੀਬਾ..