(ਸਮਾਜ ਵੀਕਲੀ): ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਨੇ ਲਲੌੜੀ ਕਲ੍ਹਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆਂ ਗਿਆ। ਇਹ ਕੈੰਪ ਡਾ ਅਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ,ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ ਦਾਰਾ ਸਿੰਘ ਖੇਤੀਬਾੜੀ ਅਫ਼ਸਰ,ਸਮਰਾਲਾ ਦੀ ਅਗਵਾਈ ਹੇਠ ਲਗਾਇਆਂ ਗਿਆ। ਇਹ ਕੈੰਪ ਫਸਲ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਅਧੀਨ ਲਗਾਇਆਂ ਗਿਆ।
ਇਸ ਮੌਕੇ ਉਹਨਾਂ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਸਾਨ ਵੀਰਾਂ ਨੂੰ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਬਚਾਉਣ ਲਈ ਝੋਨੇ ਦੀ ਨਾੜ ਨੂੰ ਬਿਨ੍ਹਾ ਅੱਗ ਲਾਏ ਕਣਕ ਅਤੇ ਆਲੂਆਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ।ਉਹਨਾਂ ਕਿਹਾ ਕਿ ਕਣਕ ਦੀ ਕਾਸਤ ਹੈਪੀ ਸੀਡਰ,ਸੁਪਰ ਸੀਡਰ ਜਾ ਜ਼ੀਰੋ ਟਿੱਲ ਡਰਿੱਲ ਨਾਲ ਕਰਨ ਦੀ ਆਪੀਲ ਵੀ ਕੀਤੀ।ਉਹਨਾਂ ਆਲੂਆਂ ਦੀ ਕਾਸਤ ਕਰਨ ਵਾਲੇ ਕਿਸਾਨਾਂ ਨੂੰ ਬੇਲਰ ਨਾਲ ਗੰਢਾ ਬਣਾਉਣ ਦੇ ਲਈ ਉਤਸ਼ਾਹਿਤ ਕੀਤਾ।ਉਹਨਾਂ ਝੋਨੇ ਵਿੱਚ ਮੱਧਰੇ ਕੱਦ ਵਾਲੇ ਵਾਇਰਸ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਅਤੇ ਇਸ ਵਾਇਰਸ ਦੀ ਰੋਕਥਾਮ ਲਈ ਕਾਲੇ,ਭੂਰੇ,ਅਤੇ ਚਿੱਟੇ ਟਿੱਡਿਆਂ ਦੀ ਰੋਕਥਾਮ ਕਰਨ ਦੀ ਸਲਾਹ ਦਿੱਤੀ।
ਇਸ ਮੌਕੇ ਦਲਜੀਤ ਸਿੰਘ ਪ੍ਰਧਾਨ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਤਜ਼ਰਬੇ ਸਾਂਝੇ ਕੀਤੇ।ਓਹਨਾ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਪਣਾਉਣਾ ਸਮੇ ਦੀ ਲੋੜ ਹੈ। ਇਸ ਕੈੰਪ ਦੋਰਾਨ ਜਸਵਿੰਦਰ ਸਿੰਘ ਆਈ ਪੀ ਐਸ ਫਾਊਂਡੇਸ਼ਨ ਵਲੋਂ ਹਾਜ਼ਿਰ ਸਨ।ਉਹਨਾਂ ਪਰਾਲੀ ਨੂੰ ਅੱਗ ਨਾ ਲਾਗੋਉਣ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ। ਉਹਨਾਂ ਬਾਕੀ ਦੇ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਤੋਂ ਸੇਧ ਲੈਣ ਦੀ ਗੱਲ ਆਖੀ।ਇਸ ਮੌਕੇ ਗੁਰਮੇਲ ਸਿੰਘ,ਹਰਭਜਨ ਸਿੰਘ, ਇਕਬਾਲ ਸਿੰਘ, ਸੰਦੀਪ ਸਿੰਘ,ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਜਸਕਰਨ ਸਿੰਘ,ਪਾਲਵਿੰਦਰ ਸਿੰਘ,ਪਰਮਬੀਰ ਸਿੰਘ, ਗੁਰਮੁੱਖ ਸਿੰਘ ਆਦਿ ਹਾਜ਼ਿਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly