ਟਰਾਂਸਪੋਰਟਰਾਂ ਵੱਲੋਂ ਵਿਗਿਆਨ ਭਵਨ ਅੱਗੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਟਰਾਂਸਪੋਰਟਰ ਵੀ ਕਿਸਾਨਾਂ ਦੀ ਹਮਾਇਤ ’ਤੇ ਆ ਗਏ ਹਨ। ਟਰਾਂਸਪੋਰਟਰਾਂ ਨੇ ਅੱਜ ਵਿਗਿਆਨ ਭਵਨ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਕਿਸਾਨਾਂ ਨਾਲ ਆਪਣੀ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ। ਕਾਬਿਲੇਗੌਰ ਹੈ ਕਿ ਟਰਾਂਸਪੋਰਟਰਾਂ ਨੇ 8 ਦਸੰਬਰ ਤੋਂ ਕੰਮਕਾਜ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੋਈ ਹੈ।

Previous articleਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਲੱਗੀ ਕਰੋਨਾ ਦੀ ਲਾਗ
Next articleਪੰਜਾਬ ਦੇ ਸਾਬਕਾ ਖਿਡਾਰੀ ਆਪਣੇ ਕੌਮੀ ਸਨਮਾਨ ਮੋੜਨ ਲਈ ਦਿੱਲੀ ਰਵਾਨਾ