ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਨੇ ਅਗਲੇੇ ਸਾਲ 23 ਤੇ 24 ਫਰਵਰੀ ਨੂੰ ਸੰਸਦ ਦੇ ਬਜਟ ਇਜਲਾਸ ਮੌਕੇ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਇਕ ਸਾਂਝੇ ਬਿਆਨ ਵਿਚ ਮੰਚ ਨੇ ਕਿਹਾ ਕਿ ਹੜਤਾਲ ਦਾ ਮੁੱਖ ਸਲੋਗਨ ‘ਲੋਕਾਂ ਨੂੰ ਬਚਾਓ ਤੇ ਦੇਸ਼ ਨੂੰ ਬਚਾਓ’ ਹੋਵੇਗਾ। ਹੜਤਾਲ ਦਾ ਸੱਦਾ ਕੇਂਦਰ ਦੀ ਭਾਜਪਾ ਸਰਕਾਰ ਦੀਆਂ ‘ਲੋਕ ਵਿਰੋਧੀ, ਕਾਮਿਆਂ ਵਿਰੋਧੀ ਤੇ ਦੇਸ਼ ਵਿਰੋਧੀ ਨੀਤੀਆਂ’ ਖਿਲਾਫ਼ ਦਿੱਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly