ਟਰੈਕਟਰ ਟਰਾਲੀ ਦੀ ਲਪੇਟ ’ਚ ਆਉਣ ਕਾਰਨ ਗਿਆਰਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

ਕਪੂਰਥਲਾ  (ਸਮਾਜ ਵੀਕਲੀ) ( ਕੌੜਾ ) – ਕਪੂਰਥਲਾ ਦੇ ਉੱਚਾ ਪਿੰਡ ਵਿਖੇ 11ਵੀ ਕਲਾਸ ਦੀ ਵਿਦਿਆਰਥਣ ਅਰਪਨਦੀਪ ਕੌਰ ਦੀ ਟਰੈਕਟਰ ਟਰਾਲੀ ਹੇਠ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਰਪਨਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਫੱਤੂਢੀਂਗਾ ਨੇੜੇ ਜੋ ਹਾਈ ਸਕੂਲ ਉੱਚਾ ’ਚ ਹਰ ਰੋਜ਼ ਗੁਰੂ ਅਮਰਦਾਸ ਸਕੂਲ ਪੜ੍ਹਨ ਜਾਂਦੀ ਸੀ। ਜਦੋਂ ਅੱਜ ਸਵੇਰੇ ਸਕੂਲ ਅਰਪਨਦੀਪ ਕੌਰ ਸਕੂਲ ਜਾਣ ਲੱਗੀ ਤਾਂ ਟਰੈਕਟਰ ਟਰਾਲੀ ਹੇਠ ਆਉਣ ਕਰਕੇ ਗੰਭੀਰ ਜ਼ਖ਼ਮੀ ਹੋ ਗਈ ਅਤੇ ਮੌਕੇ ਤੇ ਹੀ ਮੌਤ ਹੋ ਗਈ। ਇਸ ਮੌਕੇ ਤੇ ਪਹੁੰਚ ਕੇ ਪੁਲਿਸ ਨੇ ਪੋਸਟ ਮਾਰਟਮ ਲਈ ਕਪੂਰਥਲਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਤੇ ਆਪਣੀ ਕਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸੀ ਸੀ ਟੀ ਵੀ ਕੈਮਰੇ ਚੈੱਕ ਕਰਨ ਉਪਰੰਤ ਟਰੈਕਟਰ ਟਰਾਲੀ ਨੂੰ ਕਾਬੂ ਕਰ ਲਿਆ ਅਤੇ 304 ਏ ਤਹਿਤ ਧਾਰਾ ਕੇਸ ਦਰਜ ਕਰਕੇ ਟਰੈਕਟਰ ਟਰਾਲੀ ਕਬਜ਼ੇ ਵਿੱਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ । ਜਦ ਕਿ ਟਰੈਕਟਰ ਟਰਾਲੀ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਬਦਾਂ ਦੀ ਪਰਵਾਜ਼:
Next articleਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ !