ਟਰੈਕਟਰ ਪਰੇਡ ਦੌਰਾਨ ਹਿੰਸਾ: ਦਿੱਲੀ ਪੁਲੀਸ ਨੇ ਨਾਮਜ਼ਦ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਤੇ ਪਾਸਪੋਰਟ ਜਮ੍ਹਾਂ ਕਰਾਉਣ ਲਈ ਕਿਹਾ

ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਪੁਲੀਸ ਦੇ ਮੁਖੀ ਐੱਸਐੱਨ ਸ੍ਰੀਵਾਸਤਵ ਨੇ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਦੇ ਹੁਕਮ ਤੋਂ ਬਾਅਦ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾਂ ਸਬੰਧੀ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲ ਗ੍ਰਹਿ ਮੰਤਰਾਲੇ ਨੇ ਅਜਿਹਾ ਕਰਨ ਲਈ ਦਿੱਲੀ ਪੁਲੀਸ ਨੂੰ ਹੁਕਮ ਦਿੱਤਾ ਸੀ।ਉਸ ਨੇ ਕਿਹਾ ਸੀ ਕਿ ਜਿਨ੍ਹਾਂ ਨੇਤਾਵਾਂ ਖ਼ਿਲਾਫ਼ ਹਿੰਸਾ ਸਬੰਧੀ ਕੇਸ ਦਰਜ ਹਨ ਉਨ੍ਹਾਂ ਖ਼ਿਲਾਫ਼ ਨੋਟਿਸ ਜਾਰੀ ਕੀਤੇ ਜਾਣ। ਇਨ੍ਹਾਂ ਨੇਤਾਵਾਂ ਨੂੰ ਆਪਣੇ ਪਾਸਪੋਰਟ ਸੌਂਪਣ ਲਈ ਕਿਹਾ ਜਾਵੇਗਾ।

ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਫ਼ੈਸਲੇ ਮੰਗਲਵਾਰ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈਆਂ ਕਈ ਮੀਟਿੰਗਾਂ ਤੋਂ ਬਾਅਦ ਲਏ ਗਏ। ਅਧਿਕਾਰੀ ਨੇ ਦੱਸਿਆ ਕਿ ਸ੍ਰੀ ਸ਼ਾਹ ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਦੀ ਸਵੇਰ ਤੋਂ ਬਾਅਦ ਵੀ ਦਿੱਲੀ ਵਿਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਕਿਸਾਨ ਨੇਤਾਵਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਦਿੱਲੀ ਪੁਲੀਸ ਨੂੰ ਨਿਰਦੇਸ਼ ਦਿੱਤੇ ਗਏ ਹਨ।

Previous articleਬਾਇਡਨ ਨੇ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਨੂੰ ਕੰਮ ਤੋਂ ਰੋਕਣ ਵਾਲਾ ਹੁਕਮ ਵਾਪਸ ਲਿਆ
Next articleਪਰਲ ਹੱਤਿਆ ਕਾਂਡ ਦੇ ਮਸ਼ਕੂਕ ਨੂੰ ਰਿਹਾਅ ਕਰਨ ਦੇ ਹੁਕਮ