World ਟਰੰਪ ਦਾ ਦੋ ਰੋਜ਼ਾ ਭਾਰਤ ਦੌਰਾ 24 ਤੋਂ

ਟਰੰਪ ਦਾ ਦੋ ਰੋਜ਼ਾ ਭਾਰਤ ਦੌਰਾ 24 ਤੋਂ

6

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਪਤਨੀ ਮਿਲਾਨੀਆ ਟਰੰਪ ਸਣੇ 24 ਫਰਵਰੀ ਤੋਂ ਦੋ ਰੋਜ਼ਾ ਭਾਰਤ ਦੌਰਾ ਸ਼ੁਰੂ ਕਰਨਗੇ। ਇਸ ਸਬੰਧੀ ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਸਟੈਫਨੀ ਗਰੀਸ਼ਮ ਵਲੋਂ ਅੱਜ ਜਾਰੀ ਬਿਆਨ ਅਨੁਸਾਰ ਟਰੰਪ ਆਪਣੇ ਦੌਰੇ ਦੌਰਾਨ ਨਵੀਂ ਦਿੱਲੀ ਅਤੇ ਅਹਿਮਦਾਬਾਦ ਜਾਣਗੇ ਤਾਂ ਜੋ ਦੋਵੇਂ ਮੁਲਕਾਂ ਵਿਚਾਲੇ ਰਣਨੀਤਕ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਅਮਰੀਕੀਆਂ ਤੇ ਭਾਰਤੀਆਂ ਵਿਚਾਲੇ ਮਜ਼ਬੂਤ ਰਿਸ਼ਤੇ ਨੂੰ ਉਭਾਰਿਆ ਜਾ ਸਕੇ। ਗਰੀਸ਼ਮ ਅਨੁਸਾਰ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਬੀਤੇ ਹਫ਼ਤੇ ਦੇ ਅਖ਼ੀਰ ਵਿੱਚ ਟੈਲੀਫੋਨ ’ਤੇ ਗੱਲਬਾਤ ਹੋਈ ਸੀ। ਉਨ੍ਹਾਂ ਦੱਸਿਆ ਕਿ ਭਾਰਤ ਦੌਰੇ ਦੌਰਾਨ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਪਤਨੀ ਨਵੀਂ ਦਿੱਲੀ ਅਤੇ ਅਹਿਮਦਾਬਾਦ, ਜੋ ਕਿ ਪ੍ਰਧਾਨ ਮੰਤਰੀ ਮੋਦੀ ਦੇ ਜੱਦੀ ਸੂਬੇ ਗੁਜਰਾਤ ਵਿੱਚ ਹੈ, ਜਾਣਗੇ।

Previous articleYemen’s humanitarian emergency nears breaking point
Next articleCoronavirus: GSMA to decide fate of MWC on Friday