ਟਿੱਬਾ ਵਿਖੇ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ

ਕੈਪਸ਼ਨ-ਪਿੰਡ ਟਿੱਬਾ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਪ੍ਰਬੰਧਕ ਕਮੇਟੀ ਹੋ ਪਤਵੰਤੇ

ਕਪੂਰਥਲਾ (ਸਮਾਜ ਵੀਕਲੀ)  (ਕੌੜਾ) -ਇਥੋਂ ਦੇ ਨੇੜਲੇ ਪਿੰਡ ਟਿੱਬਾ ਵਿਖੇ ਕ੍ਰਿਕਟ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ ਜਿਸ ਵਿਚ ਇਲਾਕੇ ਦੀਆਂ 50 ਟੀਮਾਂ ਭਾਗ ਲੈ ਰਹੀਆਂ ਹਨ। ਟੂਰਨਾਮੈਂਟ ਦਾ ਉਦਘਾਟਨ ਪ੍ਰਧਾਨ ਅਮਰਜੀਤ ਸਿੰਘ, ਸਮਾਜ ਸੇਵਕ ਸੁਰਜੀਤ ਸਿੰਘ ਟਿੱਬਾ ਤੇ ਮਾਸਟਰ ਮਨਪਰੀਤ ਸਿੰਘ ਕੰਡਾ ਆਦਿ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਨਗਰ ਦੀ ਸੰਗਤ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਇਸ ਟੂਰਨਾਮੈਂਟ ਦੇ ਉਦਾਘਟਨੀ ਤੇ ਪਹਿਲੇ ਮੈਚ ਵਿੱਚ ਟਿੱਬਾ ਨੇ ਢਿੱਲਵਾਂ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁੂਬਲ ਟਿੱਬਾ, ਲਾਡਾ ਟਿੱਬਾ, ਸੋਨੂੰ ਚਾਨਾ, ਪਵਨ ਟਿੱਬਾ, ਗੋਪੀ ਪੰਚ, ਕੇਵੀ ਪੰਜਾਬ ਪੁਲੀਸ, ਕਰਨਦੀਪ,  ਸੁੱਖਾ, ਰੂਬੀ, ਹਰਮਨ, ਰਾਜਨ, ਸਾਬੀ ਟਿੱਬਾ, ਨਵਪ੍ਰੀਤ ਆਦਿ ਹਾਜ਼ਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਰਕਾਰ ਦੀ ਬੇਰੁਖ਼ੀ ਤੇ ਬੇਗਾਨਗੀ ਦੀ ਭਾਵਨਾ ਨਾਲ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਰੋਸ਼
Next articleओ बी सी रेलवे एम्प्लाइज एसोसिएशन और पूर्वांचल वेलफेयर सोसाइटी, द्भारा अगनि पीड़ितों को कपडे व बरतन भेंट