ਜਨੇਵਾ (ਸਮਾਜ ਵੀਕਲੀ): ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਖ਼ਬਰਦਾਰ ਕੀਤਾ ਹੈ ਕਿ ਕਰੋਨਾਵਾਇਰਸ ਦਾ ਟੀਕਾ ਆਊਣ ਦੇ ਬਾਵਜੂਦ ਦੁਨੀਆ ’ਚ 20 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਸਕਦੀ ਹੈ। ਡਬਲਿਊਐੱਚਓ ਦੇ ਐਮਰਜੈਂਸੀਆਂ ਬਾਰੇ ਮੁਖੀ ਡਾਕਟਰ ਮਾਈਕ ਰਿਆਨ ਨੇ ਕਿਹਾ ਕਿ ਜੇਕਰ ਕੌਮਾਂਤਰੀ ਪੱਧਰ ’ਤੇ ਰਲ ਕੇ ਹੰਭਲਾ ਨਾ ਮਾਰਿਆ ਗਿਆ ਤਾਂ ਮੌਤਾਂ ਦਾ ਅੰਕੜਾ ਕਿਤੇ ਵੱਧ ਹੋ ਸਕਦਾ ਹੈ। ਊਂਜ ਕਰੋਨਾਵਾਇਰਸ ਫੈਲਣ ਦੇ 9 ਮਹੀਨਿਆਂ ’ਚ 10 ਲੱਖ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਅਮਰੀਕਾ, ਭਾਰਤ ਅਤੇ ਬ੍ਰਾਜ਼ੀਲ ’ਚ ਸਭ ਤੋਂ ਵਧੇਰੇ ਕਰੋਨਾ ਦੇ ਕੇਸ ਹਨ। ਊਨ੍ਹਾਂ ਕਿਹਾ ਕਿ ਕਈ ਮੁਲਕਾਂ ’ਚ ਸਰਦੀਆਂ ਸ਼ੁਰੂ ਹੋਣ ਨਾਲ ਕਰੋਨਾ ਦੀ ਲਾਗ ਹੋਰ ਫੈਲ ਸਕਦੀ ਹੈ।
HOME ਟੀਕਾ ਆਊਣ ਦੇ ਬਾਵਜੂਦ 20 ਲੱਖ ਮੌਤਾਂ ਹੋਣ ਦਾ ਖ਼ਦਸ਼ਾ