ਟੋਰਾਂਟੋ, ਵੈਨਕੁਵਰ ਤੋਂ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ ਕੈਨੇਡਾ ਪਾਰਲੀਮੈਂਟ ਵਿਚ ਉਠੀ – ਫਲਾਈ ਅੰਮ੍ਰਿਤਸਰ ਮੁਹਿੰਮ ਨੇ ਐਮ.ਪੀ. ਰੂਬੀ ਸਹੋਤਾ ਤੇ ਰਨਦੀਪ ਸਰਾਇ ਦਾ ਕੀਤਾ ਧੰਨਵਾਦ

File Photo (September 2017): Dr. Charanjit Singh Gumtala, Patron AVM & Sameep Singh, Convener FlyAmritsar Initiative & Overseas Secretary AVM meeting with MP Ruby Sahota at her office in Brampton requesting her to raise the demand for flights to Amritsar

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਮਾਨਯੋਗ ਰੂਬੀ ਸਹੋਤਾ ਜੋ ਕਿ ਓਨਟਾਰੀਓ ਦੇ ਉੱਤਰੀ ਬ੍ਰਮਟਨ ਦੀ ਨੁਮਾਇੰਦਗੀ ਕਰਦੇ ਹਨ ਵੱਲੋਂ ਕਨੈਡਾ ਦੇ ਟਰਾਂਟੋ ਅਤੇ ਵੈਨਕੁਵਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਾਉਣ ਵਾਸਤੇ ਆਪਣੇ ਸਰਕਾਰ ਨੂੰ ਇਸ ਦੀ ਵਕਾਲਤ ਕਰਨ ਲਈ ਕੈਨੇਡੀਅਨ ਪਾਰਲੀਮੈਂਟ ਵਿੱਚ ਪਟੀਸ਼ਨ ਦਾਖ਼ਲ ਕਰਨ ਲਈ ਫਲਾਈ ਅੰਮ੍ਰਿਤਸਰ ਮੁਹਿੰਮ ਵੱਲੋਂ ਧੰਨਵਾਦ ਕੀਤਾ ਗਿਆ ਹੈ।

MP Randeep Sarai with Serge Corbeil of Air Canada – Courtesy MP Sarai facebook page
MP Sahota with Fitti Lourenco of Air Canada – Picture Courtesy MP Sahota facebook page

ਅਨੰਤਦੀਪ ਸਿੰਘ ਢਿੱਲੋਂ ਜੋ ਕਿ ਫਲਾਈ ਅੰਮ੍ਰਿਤਸਰ ਮੁਹਿੰਮ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਹਨ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਐਮ ਪੀ ਸਹੋਤਾ ਨੇ ਇਸ ਸੰਬੰਧੀ ਏਅਰ ਕੈਨੇਡਾ ਦੇ ਨੁਮਾਇੰਦੇ ਨਾਲ ਵੀ ਇੱਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਕੈਨੇਡਾ ਵਿੱਚ ਵਸਦੇ ਪੰਜਾਬੀਆਂ ਲਈ ਇਨ੍ਹਾਂ ਉਡਾਣਾਂ ਦੀ ਲੋੜ ਤੋਂ ਜਾਣੂ ਕਰਵਾਇਆ। ਪਾਰਲੀਮੈਂਟ ਵਿਚ ਦਾਖਲ ਪਟੀਸ਼ਨ ਦੀ ਵੀਡੀਓ ਅਤੇ ਏਅਰ ਕੈਨੇਡਾ ਦੇ ਨਾਲ ਮੀਟਿੰਗ ਬਾਰੇ ਜਾਣਕਾਰੀ ਉਹਨਾਂ ਨੇ ਆਪਣੀ ਫੇਸ ਬੁੱਕ ‘ਤੇ ਪਾਈ ਹੈ।

ਫਲਾਈ ਅੰਮ੍ਰਿਤਸਰ ਮੁਹਿੰਮ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ-ਕੇਂਦਰੀ ਤੋਂ ਮੈਂਬਰ ਪਾਰਲੀਮੈਂਟ ਮਾਨਯੋਗ ਰਣਦੀਪ ਸਰਾਇ ਵੱਲੋਂ ਵੀ ਪਿਛਲੇ ਮਹੀਨੇ ਵੈਨਕੁਵਰ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਾਉਣ ਲਈ ਏਅਰ-ਕੈਨੇਡਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਧੰਨਵਾਦ ਕੀਤਾ ਹੈ।

ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕੈਨੇਡਾ ਦੇ ਦੂਸਰੇ ਪਾਰਲੀਮੈਂਟ ਮੈਂਬਰਾਂ ਅਤੇ ਲੀਡਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਏਅਰ ਕੈਨੇਡਾ ਅਤੇ ਹੋਰਨਾਂ ਹਵਾਈ ਕੰਪਨੀਆਂ ਨਾਲ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਕਰਾਉਣ ਵਾਸਤੇ ਅੱਗੇ ਆਉਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਸਤੰਬਰ 2017 ਵਿੱਚ ਮੈਡਮ ਸਹੋਤਾ ਨਾਲ ਇਸ ਸੰਬੰਧੀ ਮੀਟਿੰਗ ਵੀ ਕੀਤੀ ਸੀ।

ਵਰਣਨਯੋਗ ਹੈ ਕਿ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਅੰਮ੍ਰਿਤਸਰ ਫੇਰੀ ਸਮੇਂ ਕੈਨੇਡੀਅਨ ਪਾਰਲੀਮੈਂਟ ਮੈਂਬਰ ਮਾਣਯੋਗ ਸੁਖ ਧਾਲੀਵਾਲ ਤੇ ਰਣਦੀਪ ਸਰਾਇ ਨਾਲ ਮੀਟਿੰਗ ਕੀਤੀ। ਦੋਵਾਂ ਪਾਰਲੀਮੈਂਟ ਮੈਂਬਰਾਂ ਨੇ ਯਕੀਨ ਦੁਆਇਆ ਸੀ ਕਿ ਉਹ ਇਸ ਮਸਲੇ ਲਈ ਏਅਰ ਕੈਨੇਡਾ ਨਾਲ ਗੱਲਬਾਤ ਕਰਨਗੇ।

ਮੁਹਿੰਮ ਦੇ ਭਾਰਤ ਸਥਿਤ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਅਸੀਂ ਸਿਰਫ ਏਅਰ ਕੈਨੇਡਾ ਹੀ ਨਹੀਂ ਸਗੋਂ ਹੋਰ ਏਅਰ ਲਾਈਨਾਂ ਜਿਵੇਂ ਕਿ ਏਅਰ ਇੰਡੀਆ, ਲੁਫਥਾਂਸਾ, ਵੈਸਟਜੈਟ, ਐਮੀਰੇਟਸ, ਟਰਕੀਸ਼ ਏਅਰਵੇਜ਼, ਬ੍ਰਿਟਿਸ਼ ਏਅਰਵੇਜ਼, ਕੇ ਐਲ ਐਮ ਆਦਿ, ਜੋ ਟੋਰਾਂਟੋ ਅਤੇ ਵੈਨਕੁਵਰ ਤੋਂ ਉਨ੍ਹਾਂ ਦੇ ਆਪਣੇ ਦੇਸ਼ ਦੇ ਹੱਬ ਤੋਂ ਉਡਾਣਾਂ ਚਲਾਉਂਦੀ ਹੈ ਨਾਲ ਲਗਾਤਾਰ ਲਿਖਾ ਪੜ੍ਹੀ ਕਰ ਰਹੇ ਹਾਂ ਕਿ ਉਹ ਆਪਣੀ ਹਬ ਰਾਹੀਂ ਕੈਨੇਡਾ ਨੂੰ ਅੰਮ੍ਰਿਤਸਰ ਨਾਲ ਜੋੜਣ। ਕਾਮਰਾ ਅਨੁਸਾਰ ਪੰਜਾਬ ਵਿੱਚ ਉਦਯੋਗ ਦੀ ਹਾਲਤ ਬਹੁਤੀ ਚੰਗੀ ਨਹੀਂ। ਸਿੱਧੀਆਂ ਉਡਾਣਾਂ ਨਾਲ ਪੰਜਾਬ ਤੋਂ ਤਾਜ਼ੀਆਂ ਸਬਜ਼ੀਆਂ, ਫ਼ਲ ਆਦਿ ਇੰਗਲੈਂਡ ਕੈਨੇਡਾ ਤੇ ਹੋਰ ਮੁਲਕਾਂ ਨੂੰ ਜਾ ਸਕਦੇ ਹਨ , ਜਿਸ ਨਾਲ ਕਿਸਾਨਾਂ ਦੀ ਆਰਥਕ ਹਾਲਤ ਸੁਧਰ ਸਕਦੀ ਹੈ।

ਫਲਾਈ ਅੰਮ੍ਰਿਤਸਰ ਮੁਹਿੰਮ ਨੇ ਸਾਰੇ ਕਮਿਉਨਿਟੀ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਜੋ ਕਿ ਇਹਨਾਂ ਉਡਾਣਾਂ ਲਈ ਆਪਣੇ ਮੈਭਰ ਪਾਰਲੀਮੈਂਟ ਕੋਲ ਮੰਗ ਕਰ ਰਹੇ ਹਨ ਅਤੇ ਜਿਨ੍ਹਾਂ ਨੇ ਸਾਂਝੇ ਤੌਰ ਤੇ ਉਡਾਣਾਂ ਸ਼ੁਰੂ ਕਰਵਾਉਣ ਲਈ ਕੈਨੇਡਾ ਸਰਕਾਰ ਨੂੰ ਮਦਦ ਕਰਨ ਲਈ ਇਕ ਪਟੀਸ਼ਨ ਐਮ.ਪੀ. ਸਹੋਤਾ ਨੂੰ ਦਿੱਤੀ ਸੀ।

Link to Ruby Sahoto speech and meeting posts on facebook:
Previous articleState of the Economy-IX: After consumption slowdown, India set to face wider trade deficit
Next articleਲੋੜਬੰਦ ਲੜਕੀ ਦੇ ਵਿਆਹ ਲਈ ਸਿਲਾਈ ਮਸ਼ੀਨ ਉਪਹਾਰ ਵਜੋਂ ਦਿੱਤੀ – ਅਸ਼ੋਕ ਸੰਧੂ