ਡਾ. ਜਸਪਾਲ ਸਿੰਘ ਨੇ ਢਿਲਵਾਂ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ) ਡਾ. ਜਸਪਾਲ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਢਿਲਵਾਂ ਬਲਾਕ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਵਜੋਂ ਵਾਧੂ ਚਾਰਜ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵਲੋਂ ਡਾ. ਜਸਪਾਲ ਸਿੰਘ ਜੋ ਕਿ  ਸੁਲਤਾਨਪੁਰ ਲੋਧੀ ਵਿਖੇ ਬਤੌਰ ਏ ਡੀ ਓ ਸੇਵਾਵਾਂ ਨਿਭਾ ਰਹੇ ਹਨ , ਨੂੰ ਢਿਲਵਾਂ ਬਲਾਕ ਦਾ ਵੀ ਚਾਰਜ ਦਿੱਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਐਗਰੋਨਮੀ ਵਿਚ ਪੀ ਐਚ ਡੀ ਡਿਗਰੀ ਪ੍ਰਾਪਤ ਕਰਨ ਵਾਲੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਚੱਲ ਰਹੀਆਂ ਕਿਸਾਨ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਤੇ ਫਸਲਾਂ ਦੀ ਸੁਚੱਜੀ ਸਾਂਭ ਲਈ ਲੋੜ ਅਨੁਸਾਰ ਸਿਫਾਰਸ਼ਾਂ ਪੁੱਜਦੀਆਂ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਜਿਸ ਕਰਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।
Previous articleਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਕਿਸਾਨ ਧਰਨੇ ਵਿੱਚ ਕਵੀ ਦਰਬਾਰ
Next articleਸੰਘਰਸ਼ ਕਿਸਾਨਾਂ ਦਾ