ਡਾ. ਰਾਜ ਸਿੰਘ ਡਿੱਬੀਪੁਰਾ ਹੋਣਗੇ ਜਲਾਲਾਬਾਦ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਕਿ ਡਾ ਰਾਜ ਸਿੰਘ ਡਿੱਬੀਪੁਰਾ ਨੇ ਆਪਣਾ ਸਿਆਸੀ ਜੀਵਨ ਆਪਣੇ ਪਿੰਡ ਦੀ ਸਰਪੰਚੀ ਤੋਂ ਸ਼ੁਰੂ ਕੀਤਾ ਤੇ ਬਲਾਕ ਸੰਮਤੀ ਸੱਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਜ਼ਿਲ੍ਹਾ ਫਾਜਿਲਕਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਪ੍ਰਧਾਨ ਵੀ ਰਹੇ ਅਤੇ ਫਿਰ ਐੱਸਸੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਰਹੇ ਹਨ। ਇਸ ਅਹੁਦੇ ‘ਤੇ ਰਹਿੰਦਿਆਂ ਉਨ੍ਹਾਂ ਨੇ ਸਾਰੇ ਅਹਿਮ ਮਸਲੇ ਹੱਲ ਕੀਤੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਬੇਹੱਦ ਮਿਹਨਤੀ ਆਗੂ ਹਨ ਅਤੇ ਪਾਰਟੀ ਨੇ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਜਲਾਲਾਬਾਦ ਤੋਂ ਉਮੀਦਵਾਰ ਬਣਾਇਆ ਹੈ।

Previous articleAmid war-mongering by Pak, PM recalls surgical strikes
Next articleGangster Kaushal’s kin arrested in Gurugram