ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਅੱਜ ਗੁਰਪੁਰਬ ਸਮਾਗਮਾਂ ਲਈ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਪੂਰੀ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਅਤੇ ਸੰਗਤ ਦੀ ਸਹੂਲਤ ਨੂੰ ਹਰ ਪਖੋਂ ਪਹਿਲ ਦਿੱਤੀ ਜਾਵੇ।
ਅੱਜ ਇਥੇ ਮਾਰਕਿਟ ਕਮੇਟੀ ਦੇ ਦਫ਼ਤਰ ਵਿਖੇ ਅਧਿਕਾਰੀਆ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹ ਕਿ 550ਵੇਂ ਗੁਰਪੁਰਬ ਸ਼ਤਾਬਦੀ ਸਮਾਰੋਹ ਦੀ ਸਮਾਪਤੀ ਮੌਕੇ ਸੰਗਤ ਵਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੇ ਜਾਣ ਦੀ ਉਮੀਦ ਹੈ ,ਜਿਸ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰ ਕੀਤੀ ਗਈ ਵਿਆਪਕ ਯੋਜਨਾਬੰਧੀ ਨੂੰ ਇਨਬਿਨ ਲਾਗੂ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਬਿਹਤਰੀਨ ਸੰਚਾਰ ਵੱਲ ਵਿਸ਼ੇਸ਼ ਤਵੱਜੋਂ ਦੇਣ ਤਾਂ ਜੋ 28 ਤੋਂ 30 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੰਗਤ ਦੀ ਸਿਹਤ ਸੁਰੱਖਿਆ ਲਈ ਹੈਂਡ ਵਾਸ਼ ਸਟੇਸ਼ਨਾਂ ਅਤੇ ਮਾਸਕਾਂ ਦੀ ਵੰਡ ਵੱਲ ਵੱਧ ਤੋਂ ਵੱਧ ਜ਼ੋਰ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 27 ਨਵੰਬਰ ਨੂੰ ਬਾਅਦ ਦੁਪਹਿਰ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਪਬੰਧਾਂ ਦੀ ਮੌਕੇ ‘ਤੇ ਜਾ ਕੇ ਸਮੀਖਿਆ ਲਈ ਮੌਕ ਡਰਿੱਲ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ.ਮਨਦੀਪ ਸਿੰਘ, ਐਸ.ਡੀ.ਐਮ.ਭੁੱਲਥ ਟੀ ਬੇਨਿਥ, ਐਸ.ਡੀ.ਐਮ.ਸੁਲਤਾਨਪੁਰ ਡਾ.ਚਾਰੂਮਿਤਾ ਤੇ ਹੋਰ ਵਿਭਾਗਾਂ ਦੇ ਉਚ ਅਧਿਕਾਰੀ ਸ਼ਾਮਿਲ ਸਨ।