ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ): ਪੰਜਾਬ ਸਰਕਾਰ ਵਲੋਂ ‘ਡੈਪੋ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤਿੱਖਾ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਲੜਨ ਦਾ ਪ੍ਰਣ ਦਿਵਾਇਆ ਗਿਆ। ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਹੂੰ ਚੁੱਕਣ ਮੌਕੇ ਇਸ ਗੱਲ ਦਾ ਵਚਨ ਲਿਆ ਗਿਆ ਕਿ ਆਪਣੇ ਸਮਾਜ ਤੇ ਸੂਬੇ ਦੀ ਸੁਰੱਖਿਆ ਲਈ ਅਧਿਕਾਰੀ ਤੇ ਕਰਮਚਾਰੀ ਪੂਰੇ ਸਮਰਪਣ ਨਾਲ ਕੰਮ ਕਰਨਗੇ ਅਤੇ ਆਪਣੇ ਆਲੇ ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਦੀ ਸਫਲਤਾ ਲਈ ਵੀ ਪੂਰਨ ਸਹਿਯੋਗ ਦੇਣ ਦਾ ਪ੍ਰਣ ਲਿਆ ਗਿਆ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਰੈਡ ਕਰਾਸ, ਤਹਿਸੀਲ ਦਫਤਰ ਕਪੂਰਥਲਾ, ਡੇਅਰੀ ਵਿਕਾਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਦਫਤਰ ਜਿਲਾ ਖੇਡ ਅਫਸਰ, ਦਫਤਰ ਜਿਲਾ ਭਲਾਈ ਅਫਸਰ, ਦਫਤਰ ਜਿਲਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਵੀ ਸਹੁੰ ਚੱਕੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀ ਰਾਜੀਵ ਵਰਮਾ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ ਪੀ ਆਂਗਰਾ, ਐਸ ਡੀ ਐਮ ਭੁਲੱਥ ਟੀ ਬੈਨਿਥ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।