ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸਮਾਰਟ ਕਨੈਕਟ ਦੇ ਤੀਜ਼ੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਫੋਨਾਂ ਦੀ ਵੰਡ

ਫੋਟੋ ਕੈਪਸ਼ਨ- ਕਪੂਰਥਲਾ ਦੇ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਬੱਚਿਆਂ ਨੂੰ ਸਮਾਰਟ ਫੋਨ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ।

ਸਿੱਖਿਆ ਵਿਭਾਗ ਨਾਲ ਸਬੰਧਿਤ ਐਪਲੀਕੇਸ਼ਨਾਂ ਫੋਨ ਵਿਚ ਇਨਬਿਲਡ ਹੀ ਮਿਲਣਗੀਆਂ

ਕੁੱਲ 955 ਵਿਦਿਆਰਥੀਆਂ ਨੂੰ ਮਿਲਣਗੇ ਫੋਨ

ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ) ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਵਿੱਚ ਪੜਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ‘ਪੰਜਾਬ ਸਮਾਰਟ ਕੁਨੈਕਟ‘ ਯੋਜਨਾ ਦੇ ਤੀਜ਼ੇ ਪੜਾਅ ਤਹਿਤ ਸਮਾਰਟ ਫੋਨ ਵੰਡਣ ਦੀ ਸੁਰੂਆਤ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤੇ ਹੋਰਨਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫੋਨ ਵੰਡਣ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਵਿਚ ਵਰਚੁਅਲ ਤਰੀਕੇ ਨਾਲ ਭਾਗ ਲਿਆ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੁੱਲ 4311 ਦੇ ਕਰੀਬ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣੇ ਸਨ। ਜਿਨਾਂ ਵਿੱਚ 2236ਲੜਕੇ ਅਤੇ 2075 ਲੜਕੀਆਂ ਸਾਮਿਲ ਹਨ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਤੀਜ਼ੇ ਪੜਾਅ ਤਹਿਤ 955ਵਿਦਿਆਰਥੀਆਂ ਨੂੰ ਜ਼ਿਲ੍ਹੇ ਵਿਚ ਸਮਾਰਟ ਫੋਨ ਵੰਡੇ ਜਾ ਰਹੇ ਹਨ। ਇਨਾਂ ਵਿੱਚੋਂ ਕਪੂਰਥਲਾ ਹਲਕੇ ਲਈ 168, ਸੁਲਤਨਾਪੁਰ ਸਬ ਡਵੀਜਨ ਲਈ 160, ਭੁਲੱਥ ਸਬ ਡਵੀਜਨ ਲਈ 481 ਅਤੇ ਫਗਵਾੜਾ ਸਬ ਡਵੀਜਨ ਲਈ 146 ਫੋਨ ਵੰਡੇ ਜਾ ਰਹੇ ਹਨ।

ਇਸ ਸਮਾਰਟ ਫੋਨ ਵਿੱਚ ਦੋ ਜੀ ਬੀ ਰੈਮ, 1.5 ਗੀਗਾ ਪ੍ਰੋਸੈਸਰ, ਡਿਸਪਲੇ 5.45 ਇੰਚ, ਰੈਜੂਲੇਸਨ1280,720, ਬੈਟਰੀ 3000ਐਮਏਐਚ, ਰੀਅਰ ਕੈਮਰਾ 8 ਮੈਗਾ ਪਿਕਸਲ, ਫਰੰਟ ਕੈਮਰਾ 5 ਮੈਗਾ ਪਿਕਸਲ, 2ਜੀ, 3ਜੀ,4ਜੀ ਨੈਟਵਰਕ, ਓ.ਐਸ-9.0 ਐਨਰਾਇਡ, 16 ਜੀਬੀ ਰੋਮ ਜੋ ਕੇ 128 ਜੀਬੀ ਤੱਕ ਵਧਾਈ ਜਾ ਸਕਦੀ,ਪਾਵਰ ਅਡਾਪਟਰ, ਵਾਈ-ਫਾਈ, ਬਲੂਟੂਥ, ਜੀ.ਪੀ.ਐਸ.,ਹੈਡਫੋਨ ਸਮੇਤ ਜੈਕ, ਯੂ.ਐਸ.ਬੀ.ਕੇਬਲ ਅਤੇ ਡਲਿਵਰੀ ਮਿਲਣ ਉਪਰੰਤ ਇਕ ਸਾਲ ਦੀ ਵਾਰੰਟੀ ਵਾਲੀਆਂ ਵਿਸੇਸਤਾਵਾਂ ਮੌਜੂਦ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸਿੱਖਿਆ ਨਾਲ ਸਬੰਧਿਤ ਐਪਲੀਕੇਸਨਾਂ ਬੱਚਿਆਂ ਨੂੰ ਫੋਨ ਵਿਚ ਇਨਬਿਲਡ ਹੀ ਦਿੱਤੀਆਂ ਜਾਣਗੀਆਂ ਅਤੇ ਉਨਾਂ ਨੂੰ ਵਿਭਾਗ ਦੇ ਕੰਪਿਊਟਰ ਅਧਿਆਪਕਾਂ ਵਲੋਂ ਤਕਨੀਕੀ ਅਗਵਾਈ ਵੀ ਦਿੱਤੀ ਜਾਵੇਗੀ।ਇਸ ਮੌਕੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਗੁਰਭਜਨ ਸਿੰਘ ਵੀ ਹਾਜਰ ਸਨ ।

Previous articleਨਵਾਂ ਸਾਲ ਮੁਬਾਰਕ
Next articleCAT-3B system improves Bengaluru airport runway visibility